
Punjab Weather Update: ਤਾਪਮਾਨ ਵਿਚ ਵੀ ਆਵੇਗੀ ਗਿਰਾਵਟ
Punjab Weather Update News: ਅੱਜ (ਬੁੱਧਵਾਰ) ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਹਨ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫਾਨ ਅਤੇ ਬਿਜਲੀ ਡਿੱਗਣ ਚਮਕਣ ਸਬੰਗੀ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਨਾਲ ਹੀ ਇਹ ਆਮ ਦੇ ਬਰਾਬਰ ਰਹਿੰਦਾ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ ਦੌਰਾਨ ਕਿਸੇ ਵੀ ਥਾਂ 'ਤੇ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ।
ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੀ 10 ਤਰੀਕ ਤੱਕ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਬਦਲ ਜਾਵੇਗਾ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਹੋ ਜਾਵੇਗਾ। ਜੇਕਰ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਨਾਲ ਹੀ ਤਾਪਮਾਨ ਵੀ ਠੀਕ ਰਹਿਣ ਦੀ ਸੰਭਾਵਨਾ ਹੈ। ਅਜਿਹੇ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਇਸ ਦੇ ਨਾਲ ਹੀ ਹੁਣ ਘੱਟੋ-ਘੱਟ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਹ 23 ਡਿਗਰੀ ਤੋਂ ਹੇਠਾਂ ਡਿੱਗ ਗਿਆ। ਪਠਾਨਕੋਟ ਵਿਚ ਸਭ ਤੋਂ ਘੱਟ ਤਾਪਮਾਨ 17.4 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਇਹ ਮੌਸਮ ਡੇਂਗੂ ਅਤੇ ਮਲੇਰੀਆ ਲਈ ਆਦਰਸ਼ ਹੈ। ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ।