
Sultanpur Lodhi News: ਟਰੈਕਟਰ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ
Sultanpur Lodhi News in punjabi :ਸੁਲਤਾਨਪੁਰ ਲੋਧੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਦਰੀਏਵਾਲ ਵਿਖੇ ਇੱਕ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਸਵ.ਪਰਮਜੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਜਸਕਰਨ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ। ਇਸ ਮੌਕੇ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ ਵਿੱਚ ਝੋਨਾ ਲੱਦਣ ਲਈ ਆਇਆ। ਇਸ ਦੌਰਾਨ ਉਸ ਦਾ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨ ਸਿੰਘ ਉਸ ਦੇ ਹੇਠਾਂ ਆ ਗਿਆ। 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਮੌਕੇ ਡਾਕਟਰਾਂ ਵੱਲੋਂ ਨੌਜਵਾਨ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ।