Punjab News : ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ,CM ਭਗਵੰਤ ਮਾਨ ਦੇ OSD 'ਤੇ ਲਗਾਏ ਸੀ ਆਰੋਪ
Published : Oct 9, 2024, 2:44 pm IST
Updated : Oct 9, 2024, 2:54 pm IST
SHARE ARTICLE
Bikram Majithia
Bikram Majithia

48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ

Punjab News : ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਜਿਸ ਵਿੱਚ ਆਰੋਪ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ 'ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। 

OSD ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਸੀ ,ਜਦੋਂ 6 ਅਕਤੂਬਰ ਨੂੰ ਪੱਤਰਕਾਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਸਿਟੀਜਨ ਹੈ।

ਕਰੋੜਾਂ ਰੁਪਏ ਹਵਾਲਾ ਦੇ ਜ਼ਰੀਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਉਨ੍ਹਾਂ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦਾ ਐਲ.ਓ.ਸੀ. ਜਾਰੀ ਕਰ ਦਿੱਤਾ ਜਾਵੇ ,ਕਿਉਂਕਿ ਇਹ ਲੋਕ ਖੁਦ ਵਿਦੇਸ਼ ਚਲੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ।

abcabc

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement