ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਹੋਈ ਚਰਚਾ- ਗੁਰਮੀਤ ਸਿੰਘ ਖੁੱਡੀਆਂ
Published : Oct 9, 2024, 12:40 pm IST
Updated : Oct 9, 2024, 12:42 pm IST
SHARE ARTICLE
The suggestions and ideas related to agriculture policy were discussed in detail
The suggestions and ideas related to agriculture policy were discussed in detail

ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

 

 Punjab News: ਖੇਤੀ ਨੀਤੀ ਨੂੰ ਲੈ ਕੇ ਅੱਜ ਕਿਸਾਨਾਂ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਅਹਿਮ ਮੀਟਿੰਗ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ, ਜਿਸ ਵਿਚ ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਗੱਲ ਹੋਈ। ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖ਼ੇਤੀ ਨੀਤੀ ਨੂੰ ਲੈ ਕੇ ਸਰਕਾਰ ਨੂੰ ਸੁਝਾਅ ਦਿੱਤੇ ਗਏ ਹਨ ਤੇ ਖੇਤੀਬਾੜੀ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਸਾਡੀਆਂ ਮੰਗਾਂ ਸੰਬੰਧੀ ਛੇਤੀ ਹੀ ਸਕਾਰਾਤਮਕ ਨਤੀਜੇ ਕੱਢੇ ਜਾਣਗੇ।

ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਖੇਤੀ ਨੀਤੀ ਦੇ ਖਰੜੇ ਬਾਰੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ। 

ਪੰਜਾਬ ਸਰਕਾਰ ਦਾ ਮਾਨਸੂਨ ਸੈਸ਼ਨ ਸਤੰਬਰ ਮਹੀਨੇ ਵਿੱਚ ਹੋਇਆ ਸੀ। ਇਸ ਦੌਰਾਨ ਉਹ ਖੇਤੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੁੱਜੇ ਹੋਏ ਸਨ। ਕਰੀਬ 15 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸ਼ਰਤਾਂ ਨਾਲ ਧਰਨੇ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਕਿਸਾਨਾਂ ਨੇ ਸੈਕਟਰ-34 ਤੋਂ ਮਟਕਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ।
 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement