Punjab News: ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਤੀਸਰੀ ਮੰਜ਼ਿਲ ਤੋਂ ਸੁੱਟਿਆ
Published : Oct 9, 2024, 7:45 am IST
Updated : Oct 9, 2024, 7:45 am IST
SHARE ARTICLE
Thrown from the third floor after raping a four-year-old girl
Thrown from the third floor after raping a four-year-old girl

Punjab News: ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

 

Punjab News: ਲੁਧਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਦੋਸ਼ੀ ਨੇ ਪਹਿਲਾਂ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿਤਾ।

ਇਸ ਘਟਨਾ ’ਚ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਲੁਧਿਆਣਾ ਦੇ ਮੋਤੀ ਨਗਰ ਥਾਣੇ ਦੀ ਪੁਲਿਸ ਮੌਕੇ ’ਤੇ ਜਾਂਚ ਲਈ ਪਹੁੰਚੀ।

ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਨੇ ਸ਼ੇਰਪੁਰ ਦੇ ਰਣਜੀਤ ਨਗਰ ਸਥਿਤ ਫ਼ੌਜੀ ਕਲੋਨੀ ਵਿਚ ਮੰਗਲਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿਤਾ। ਕਾਲੋਨੀ ’ਚ ਇਕ ਲੜਕੀ ਕਮਰੇ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਅਪਣੀ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਲੜਕੀ ਨੂੰ ਅਪਣੇ ਕਮਰੇ ’ਚ ਲੈ ਗਿਆ ਸੀ। ਘਟਨਾ ਤੋਂ ਬਾਅਦ ਦੋਸ਼ੀ ਲੜਕੀ ਨੂੰ ਕੁਆਰਟਰ ਦੀ ਤੀਜੀ ਮੰਜ਼ਿਲ ’ਤੇ ਲੈ ਗਿਆ ਅਤੇ ਉਥੋਂ ਹੇਠਾਂ ਸੁੱਟ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement