ਯੁੱਧ ਨਸ਼ਿਆਂ ਵਿਰੁੱਧ ਦੇ 222ਵੇਂ ਦਿਨ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ
Published : Oct 9, 2025, 7:42 pm IST
Updated : Oct 9, 2025, 7:42 pm IST
SHARE ARTICLE
On the 222nd day of the police arrested 77 drug smugglers along with 17.7 kg heroin and drug money worth Rs 15 lakh.
On the 222nd day of the police arrested 77 drug smugglers along with 17.7 kg heroin and drug money worth Rs 15 lakh.

ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 222 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,432 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 17.7 ਕਿਲੋ ਹੈਰੋਇਨ, 501 ਗ੍ਰਾਮ ਅਫੀਮ, 26,983 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 290 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement