ਖ਼ਬਰਾਂ |

ਤਾਜ਼ਾ |

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਦੇ ਗੱਦੀਨਸ਼ੀਨ ਸਤਿਗੁਰੂ ਸ੍ਰੀ ਉਦੇ ਸਿੰਘ ਨਾਲ ਕੀਤੀ ਮੁਲਾਕਾਤ
Published : Oct 9, 2026, 5:43 pm IST
Updated : Oct 9, 2026, 5:43 pm IST
SHARE ARTICLE
Punjab Congress President Pargat Singh met with the incumbent Satguru Sri Uday Singh of Gurdwara Sri Bhaini Sahib
Punjab Congress President Pargat Singh met with the incumbent Satguru Sri Uday Singh of Gurdwara Sri Bhaini Sahib

ਸਤਿਗੁਰੂ ਸ੍ਰੀ ਉਦੇ ਸਿੰਘ ਜੀ ਤੋਂ ਲਿਆ ਆਸ਼ੀਰਵਾਦ

ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵਾਂ ਨਿਯੁਕਤ ਪ੍ਰਧਾਨ ਅਤੇ ਵਿਧਾਇਕ ਸ. ਪਰਗਟ ਸਿੰਘ ਅੱਜ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਗੱਦੀਨਸ਼ੀਨ ਸਤਿਗੁਰੂ ਸ੍ਰੀ ਉਦੇ ਸਿੰਘ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਉਨ੍ਹਾਂ ਨਾਲ ਲੰਮੀ ਮੁਲਾਕਾਤ ਕੀਤੀ।

ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਹੋਇਆ। ਸ. ਪਰਗਟ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਰੂਪਿੰਦਰ ਸਿੰਘ ਰਾਜਾ ਗਿੱਲ ਅਤੇ ਜੀਵਨਜੋਤ ਚੀਮਾ ਵੀ ਮੌਜੂਦ ਰਹੇ। ਸਾਰਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement