ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਬਿਲਕੁਲ ਖ਼ਤਮ ਹੋ ਜਾਵੇਗਾ : ਭਗਵੰਤ ਮਾਨ
Published : Nov 9, 2018, 2:06 pm IST
Updated : Nov 9, 2018, 2:06 pm IST
SHARE ARTICLE
Bhagwant Maan
Bhagwant Maan

ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਸੰਗਰੂਰ ਤੋਂ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨੇ ਜਾਣ ਅਤੇ ਚੋਣ ....

ਪਟਿਆਲਾ (ਪੀਟੀਆਈ) : ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਸੰਗਰੂਰ ਤੋਂ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨੇ ਜਾਣ ਅਤੇ ਚੋਣ ਮੁਹਿੰਮ ਬਾਰੇ ਪੁੱਛਣ 'ਤੇ ਭਗਵੰਤ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕ ਸਭਾ ਅੰਦਰ ਪੰਜਾਬ ਦੇ ਮੁੱਦਿਆਂ ਖਾਸਕਰ ਸੰਗਰੂਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸਰਕਾਰ ਦੇ ਕੰਨਾਂ ਤੱਕ ਪਹੁੰਚਾਇਆ ਹੈ ਅਤੇ ਮੇਰੀ  ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਨੇ ਮੇਰੇ 'ਤੇ ਭਰੋਸਾ ਕਰਦਿਆਂ ਮੈਨੂੰ ਮੁੜ ਸੰਗਰੂਰ ਹਲਕੇ ਤੋਂ ਉਮੀਦਵਾਰ ਬਣਾਇਆ ਹੈ।

bhagwant maanBhagwant Maan

ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸਿਆਸੀ ਹਲਾਤਾਂ ਬਾਰੇ ਮਜ਼ਾਕੀਆ ਟਿਪਣੀ ਕਰਦਿਆਂ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 'ਚ ਬਣਿਆ ਸੀ ਅਤੇ ਹੁਣ 2020 'ਚ ਇਸ ਦਾ  ਭੋਗ  ਪੈ  ਜਾਵੇਗਾ। ਇਸ ਮੌਕੇ ਸ. ਮਾਨ ਦੇ ਨਾਲ ਆਪ ਪਾਰਟੀ ਦੀ ਕੌਰ ਕਮੇਟੀ ਦੇ ਮੈਂਬਰ ਡਾ. ਜ਼ਮੀਲ-ਉਰ-ਰਹਿਮਾਨ, ਪਾਰਟੀ ਬੁਲਾਰੇ ਐਡਵੋਕੇਟ ਗੋਬਿੰਦਰ ਮਿੱਤਲ ਸਮੇਤ ਕਈ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। ਕਿਸੇ ਵੀ ਸਿਆਸੀ ਪਾਰਟੀ ਅੰਦਰ ਕੋਈ ਵਿਅਕਤੀ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਵੱਡੀ ਹੁੰਦੀ ਹੈ, ਜਿਸ ਦੇ ਝੰਡੇ ਹੇਠ ਹਜ਼ਾਰਾਂ-ਲੱਖਾਂ ਵਰਕਰ ਜੁੜੇ ਹੁੰਦੇ ਹਨ।

bhagwant maanBhagwant Maan

ਆਮ ਆਦਮੀ ਪਾਰਟੀ 'ਚੋਂ ਮੁਅੱਤਲ ਕੀਤੇ ਗਏ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ 'ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਲਗਾਤਾਰ ਪਾਰਟੀ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬੰਦ ਨਾ ਕੀਤੇ ਜਾਣ ਕਾਰਨ ਪਾਰਟੀ ਨੇ ਮਜਬੂਰ ਹੋ ਕੇ ਇਨ੍ਹਾਂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ। ਉਹ ਇਥੇ ਇਕ ਸਨਮਾਨ ਸਮਾਗਮ 'ਚ ਸ਼ਾਮਲ ਹੋਣ ਲਈ ਆਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement