ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ‘ਚ ਕੈਪਟਨ ਤੇ PM ਮੋਦੀ ਇਕੱਠੇ ਬੈਠ ਛਕਿਆ ਲੰਗਰ
Published : Nov 9, 2019, 1:09 pm IST
Updated : Nov 9, 2019, 1:29 pm IST
SHARE ARTICLE
Captain Amrinder singh and Modi
Captain Amrinder singh and Modi

ਪੀਐਮ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨ ਕਰਨ ਮੌਕੇ ਸਿੱਖ ਸੰਗਤਾਂ...

ਡੇਰਾ ਬਾਬਾ ਨਾਨਕ: ਪੀਐਮ ਨਰਿੰਦਰ ਮੋਦੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਉਦਘਾਟਨ ਕਰਨ ਮੌਕੇ ਸਿੱਖ ਸੰਗਤਾਂ ਨੂੰ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ।

ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੰਗਰ ਹਾਲ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਹਰਦੀਪ ਪੁਰੀ, ਹਰਸਿਮਰਤ ਕੌਰ ਬਾਦਲ, ਸੁਨੀਲ ਜਾਖੜ, ਬੀਪੀ ਸਿੰਘ ਬਦਨੌਰ ਆਦਿ ਨੇ ਨਾਲ ਬੈਠ ਲੰਗਰ ਛਕਿਆ।  

Kartarpur Sahib Kartarpur Sahib

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਰੀਡੋਰ ਦਾ ਉਦਘਾਟਨ ਕਰਨ ਦੇ ਨਾਲ ਹੀ ਇਕ ਜੱਥੇ ਨੂੰ ਕਾਰੀਡੋਰ ਦੇ ਰਸਤੇ ਪਾਕਿਸਤਾਨ ਜਾਣ ਦੇ ਲਈ ਰਵਾਨਾ ਕੀਤਾ। ਇਸ ਜੱਥੇ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੰਸਦ, ਮੰਤਰੀ, ਵਿਧਾਇਕ ਅਤੇ ਦੇਸ਼ ਦੇ ਤਮਾਮ ਰਾਜਾਂ ਤੋਂ ਇਕ-ਇਕ ਮੈਂਬਰ ਸ਼ਾਮਲ ਹੈ।

Kartarpur Sahib Kartarpur Sahib

ਪੀਐਮ ਮੋਦੀ ਨੇ ਕਿਹਾ ਕਿ ਹੁਣ ਸਿੱਖ ਸੰਗਤ ਇਸ ਕਾਰੀਡੋਰ ਦੇ ਰਸਤੇ ਪਾਕਿਸਤਾਨ ਜਾ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗੀ। ਇਹ ਇਤਿਹਾਸਕ ਪਲ ਦੇਣ ਲਈ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕੇ ਦੇਣ ਦੇ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧਨਵਾਦ ਕੀਤਾ। ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦੇ ਉਨ੍ਹਾਂ ਵਰਕਰਾਂ ਦਾ ਵੀ ਧਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਲੱਗ ਕੇ ਸਖ਼ਤ ਮਿਹਨਤ ਕਰਕੇ ਕਾਰੀਡੋਰ ਦਾ ਨਿਰਮਾਣ ਕਾਰਜ ਪੂਰਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement