ਕੇਂਦਰਵਿਰੁਧਸੰਘਰਸ਼ਦੇ39ਵੇਂ ਦਿਨ ਵੀ ਭਾਕਿਯੂ (ਏਕਤਾ ਉਗਰਾਹਾਂ) ਵਲੋਂ 43 ਥਾਵਾਂ 'ਤੇ ਪੱਕੇ ਮੋਰਚੇ ਜਾਰੀ
Published : Nov 9, 2020, 7:46 am IST
Updated : Nov 9, 2020, 7:46 am IST
SHARE ARTICLE
image
image

ਕੇਂਦਰ ਵਿਰੁਧ ਸੰਘਰਸ਼ ਦੇ 39 ਵੇਂ ਦਿਨ ਵੀ ਭਾਕਿਯੂ (ਏਕਤਾ ਉਗਰਾਹਾਂ) ਵਲੋਂ 43 ਥਾਵਾਂ 'ਤੇ ਪੱਕੇ ਮੋਰਚੇ ਜਾਰੀ

ਚੰਡੀਗੜ੍ਹ, 8 ਨਵੰਬਰ (ਨੀਲ): ਕੇਂਦਰ ਵਲੋਂ ਬਣਾਏ ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿਲ 2020 ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ 1 ਅਕਤੂਬਰ ਤੋਂ ਲਾਏ ਗਏ ਪੱਕੇ ਮੋਰਚਿਆਂ ਦੌਰਾਨ ਪੰਜਾਬ ਵਿਚ ਕੋਲੇ ਦੀ ਸਪਲਾਈ, ਅਨਾਜ ਦੀ ਢੁਆਈ, ਬਾਰਦਾਨਾ, ਕਣਕ ਦੀ ਬਿਜਾਈ ਲਈ ਡੀਏਪੀ ਯੂਰੀਆ ਆਦਿ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਲੋੜਾਂ ਨੂੰ ਧਿਆਨ ਰਖਦਿਆਂ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਲਈ ਨਿਜੀ ਥਰਮਲਾਂ ਸਮੇਤ ਸਾਰੇ ਰੇਲ ਟ੍ਰੈਕ ਖ਼ਾਲੀ ਕਰਨ ਮਗਰੋਂ ਵੀ ਮੋਦੀ ਸਰਕਾਰ ਵਲੋਂ ਮਾਲ ਗੱਡੀਆਂ ਨਾਲ ਯਾਤਰੀ ਰੇਲ ਗੱਡੀਆਂ ਵੀ ਚਲਾਉਣ ਦੀ ਸ਼ਰਤ ਲਾਉਣ ਨਾਲ ਉਸ ਦਾ ਕਿਸਾਨ ਦੁਸ਼ਮਣ ਤੇ ਲੋਕ ਵਿਰੋਧੀ ਰਾਜਸੀ ਚਿਹਰਾ ਪੂਰੀ ਤਰ੍ਹਾਂ ਬੇਪਰਦ ਹੋ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਵਿਚ ਇਹ ਦੋਸ਼ ਲਾਉਂਦਿਆਂ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਨੂੰ ਤਾਂ ਸਿਰਫ਼ ਕਾਰਪੋਰੇਟ ਘਰਾਣਿਆਂ ਦੇ ਅੰਨ੍ਹੇ ਮੁਨਾਫ਼ਿਆਂ ਦਾ ਫ਼ਿਕਰ ਹੀ ਸਤਾ ਰਿਹਾ ਹੈ ਲੋਕਾਂ ਦੀਆਂ ਮੁਸ਼ਕਲਾਂ ਦਾ ਉਸ ਨੂੰ ਕੋਈ ਫ਼ਿਕਰ ਨਹੀਂ। ਉਨ੍ਹਾਂ ਚਿਤਾਵਨੀ ਦਿਤੀ ਹੈ ਕਿ ਜੇਕਰ ਮੋਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਦਲਾ-ਲਊ ਵਿਹਾਰ ਇਸੇ ਤਰ੍ਹਾਂ ਜਾਰੀ ਰਖਿਆ ਤਾਂ ਉਹ ਪੰਜਾਬ ਦੇ ਸੰਘਰਸ਼ਸ਼ੀਲ ਲੋਕਾਂ ਦੇ ਲਗਾਤਾਰ ਵਧ ਰਹੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਮੌਜੂਦਾ ਦੇਸ਼ਵਿਆਪੀ ਸੰਘਰਸ਼ ਵਿਚ ਜਥੇਬੰਦੀ ਵਲੋਂ ਅੱਜ 39ਵੇਂ ਦਿਨ ਵੀ ਸ਼ਾਪਿੰਗ ਮਾਲਜ਼, ਟੋਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਪ੍ਰਾਈਵੇਟ ਥਰਮਲਾਂ ਸਮੇਤ 43 ਥਾਵਾਂ 'ਤੇ ਦਿਨ ਰਾਤ ਦੇ ਧਰਨੇ ਜਾਰੀ ਹਨ। 26 ਨਵੰਬਰ ਨੂੰ ਦੇਸ਼ ਦੇ ਸਮੂਹ ਸੰਘਰਸ਼ਸ਼ੀਲ ਕਿਸਾਨਾਂ ਤੇ ਹੋਰ ਕਿਰਤੀਆਂ ਵਲੋਂ ਦਿੱਲੀ ਚਲੋ ਸੰਘਰਸ਼ ਲਈ ਜਥੇਬੰਦੀ ਵਲੋਂ ਤਾਇਨਾਤ ਕੀਤੇ ਜਾ ਰਹੇ ਵਿਸ਼ੇਸ਼ ਤਿਆਰੀ ਦਸਤੇ 1200 ਤੋਂ ਵਧੇਰੇ ਪਿੰਡਾਂ ਵਿਚ ਵਿਆਪਕ ਲਾਮਬੰਦੀ ਮੁਹਿੰਮ ਲਗਾਤਾਰ ਚਲਾਉਣਗੇ। ਇਸ ਦੀ ਪੂਰਨ ਕਾਮਯਾਬੀ ਲਈ ਫ਼ੰਡ ਮੁਹਿੰਮ ਵੀ ਪਿੰਡ-ਪਿੰਡ ਚਲਾਈ ਜਾਵੇਗੀ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement