ਮੰਤਰੀਆਂ ਦੀ ਅਪੀਲ, ਸੁਰੱਖਿਆ ਉਪਾਅ ਅਪਣਾ ਕੇ ਮਨਾਉ ਤਿਉਹਾਰ ਤੇ ਪਟਾਕੇ ਚਲਾਉਣ ਤੋਂ ਕਰੋ ਗੁਰੇਜ਼ 
Published : Nov 9, 2020, 5:33 pm IST
Updated : Nov 9, 2020, 5:33 pm IST
SHARE ARTICLE
Diwali Crackers
Diwali Crackers

ਮੰਤਰੀਆਂ ਨੇ ਕਿਹਾ, ਸਿਰਫ਼ ਐਫਐਸਐਸਏਆਈ ਲਾਇਸੰਸਸ਼ੁਦਾ ਜਾਂ ਰਜਿਸਟਰਡ ਦੁਕਾਨਾਂ ਤੋਂ ਹੀ ਮਠਿਆਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਖ਼ਰੀਦਣ ਨੂੰ ਤਰਜੀਹ ਦਿਉ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਉਹਾਰ ਮਨਾਉਣ ਅਤੇ ਵਧ ਰਹੇ ਹਵਾ ਪ੍ਰਦੂਸ਼ਣ ਦੇ ਸਨਮੁੱਖ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।

Aruna ChudharyAruna Chudhary

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਅਤ ਤਿਉਹਾਰ ਮਨਾਉਣਾ ਯਕੀਨੀ ਬਣਾਉਣ ਲਈ ਸਾਨੂੰ ਅਸਾਧਾਰਣ ਸਵੈ-ਅਨੁਸ਼ਾਸਨ ਅਤੇ ਸੰਜਮ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਕੋਵਿਡ-19 ਸੁਰੱਖਿਆ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿੰਮੇਵਾਰੀ ਨਾਲ ਤਿਉਹਾਰ ਮਨਾਉਣਾ ਚਾਹੀਦਾ ਹੈ।

coronaCoronavirus 

ਮੰਤਰੀਆਂ ਨੇ ਕਿਹਾ ਕਿ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਰਹਿ ਕੇ ਆਪਣੇ ਘਰਾਂ ਵਿੱਚ ਹੀ ਆਪਣੇ ਪਰਿਵਾਰਾਂ ਨਾਲ ਤਿਉਹਾਰ ਦਾ ਅਨੰਦ ਮਾਨਣਾ ਚਾਹੀਦਾ ਹੈ ਅਤੇ ਜੇ ਉਨ੍ਹਾਂ ਨੂੰ ਘਰੋਂ ਬਾਹਰ ਜਾਣ ਦੀ ਲੋੜ ਪੈਂਦੀ ਵੀ ਹੈ ਤਾਂ ਉਹ ਹਰ ਸਮੇਂ ਮਾਸਕ ਜ਼ਰੂਰ ਪਹਿਨਣ। ਮੰਤਰੀਆਂ ਨੇ ਕਿਹਾ ਕਿ ਸਿਹਤ ਪ੍ਰੋਟੋਕੋਲਾਂ ਅਨੁਸਾਰ ਕੰਟੇਨਮੈਂਟ ਜ਼ੋਨਾਂ ਵਿੱਚ ਤਿਉਹਾਰ ਸਬੰਧੀ ਕਿਸੇ ਸਮਾਗਮਾਂ ਦੀ ਆਗਿਆ ਨਹੀਂ ਹੈ।

Rana Gurmit Singh SodhiRana Gurmit Singh Sodhi

ਕੰਟੇਨਮੈਂਟ ਜ਼ੋਨਾਂ ਤੋਂ ਆਉਣ ਵਾਲੇ ਪ੍ਰਬੰਧਕਾਂ/ਸਟਾਫ਼/ਮਹਿਮਾਨਾਂ ਨੂੰ ਸਮਾਗਮਾਂ ਦਾ ਹਿੱਸਾ ਬਣਨ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿਚ ਤਿਉਹਾਰ ਮਨਾਉਣ ਲਈ ਉਤਸ਼ਾਹਤ ਕੀਤਾ ਜਾਵੇ। ਉਨ੍ਹਾਂ 64 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ, ਹੋਰਨਾਂ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ, ਗਰਭਵਤੀ ਮਹਿਲਾਵਾਂ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ।

FirecrackersFirecrackers

ਪੰਜਾਬ ਵਾਸੀਆਂ ਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਦਾ ਪੱਧਰ, ਖ਼ਾਸ ਕਰਕੇ ਸਲਫ਼ਰ ਨਾਈਟ੍ਰੇਟ, ਮੈਗਨੀਸ਼ੀਅਮ ਅਤੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਕਈ ਗੁਣਾਂ ਵੱਧ ਜਾਂਦਾ ਹੈ, ਜੋ ਸਾਡੀ ਸਾਹ ਪ੍ਰਣਾਲੀ ਲਈ ਬਹੁਤ ਹਾਨੀਕਾਰਕ ਹੈ ਅਤੇ ਦਮਾ, ਫੇਫੜਿਆਂ ਦੇ ਕੈਂਸਰ ਅਤੇ ਸਾਹ ਲੈਣ ਵਿੱਚ ਤਕਲੀਫ਼ ਜਿਹੀਆਂ ਗੰਭੀਰ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ।

Balbir Singh Sidhu Balbir Singh Sidhu

ਕੈਬਨਿਟ ਮੰਤਰੀਆਂ ਨੇ ਅੱਗੇ ਕਿਹਾ ਕਿ ਹਵਾ ਪ੍ਰਦੂਸ਼ਣ ਦਾ ਪੱਧਰ ਦੇਸ਼ ਵਿਚ ਪ੍ਰਦੂਸ਼ਣ ਦੀ ਤੈਅਸ਼ੁਦਾ ਹੱਦ ਪਾਰ ਕਰ ਗਿਆ ਹੈ, ਜੋ ਮਨੁੱਖੀ ਸਰੀਰ ਲਈ ਹਾਨੀਕਾਰਕ ਹੈ ਅਤੇ ਖ਼ਾਸ ਕਰਕੇ ਦਮਾ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿਚ ਵੱਡੀਆਂ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਪੰਜਾਬ ਦੇ ਮੰਤਰੀਆਂ ਨੇ ਅਪੀਲ ਕੀਤੀ ਕਿ ਲੋਕਾਂ ਨੂੰ ਸਿਰਫ਼ ਐਫ.ਐਸ.ਐਸ.ਏ.ਆਈ. ਲਾਇਸੰਸਸ਼ੁਦਾ ਜਾਂ ਰਜਿਸਟਰਡ ਦੁਕਾਨਾਂ ਤੋਂ ਹੀ ਮਠਿਆਈਆਂ ਅਤੇ ਹੋਰ ਖ਼ੁਰਾਕ ਪਦਾਰਥ ਖ਼ਰੀਦਣ ਨੂੰ ਤਰਜੀਹ ਦੇਣੀ ਚਾਹੀਦੀ ਹੈ।

Sweets Sweets

ਲੋਕਾਂ ਨੂੰ ਅਜਿਹੀਆਂ ਵਸਤਾਂ, ਮਿਆਦ ਪੁੱਗਣ ਦੀ ਤਰੀਕ ਵੇਖ ਕੇ ਹੀ ਖ਼ਰੀਦਣੀਆਂ ਚਾਹੀਦੀਆਂ ਹਨ ਅਤੇ ਰੰਗਾਂ ਵਾਲੀਆਂ ਮਿਠਾਈਆਂ ਖ਼ਰੀਦਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਟੀਆ ਖੋਏ ਨਾਲ ਬਣੀਆਂ ਮਠਿਆਈਆਂ ਨਹੀਂ ਖ਼ਰੀਦਣੀਆਂ ਚਾਹੀਦੀਆਂ ਅਤੇ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਰੀਆਂ ਮਠਿਆਈਆਂ ਚੰਗੀ ਤਰ੍ਹਾਂ ਅਤੇ ਸੁਰੱਖਿਅਤ ਢੰਗ ਨਾਲ ਤਿਆਰ ਕੀਤੀਆਂ ਹੋਣ। ਉਨ੍ਹਾਂ ਕਿਹਾ ਕਿ ਜ਼ਿਆਦਾ ਤਲੇ ਹੋਏ ਭੋਜਨ ਪਦਾਰਥਾਂ ਖ਼ਾਸ ਤੌਰ 'ਤੇ ਫ਼ਰੋਜਨ ਖਾਦ-ਪਦਾਰਥਾਂ ਅਤੇ ਘਰਾਂ ਤੇ ਦੁਕਾਨਾਂ 'ਤੇ ਦੁਬਾਰਾ ਵਰਤੇ ਤੇਲ ਨਾਲ ਬਣੇ ਪਦਾਰਥਾਂ ਤੋਂ ਸਖ਼ਤੀ ਨਾਲ ਪਰਹੇਜ਼ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement