ਭਾਜਪਾ ਵਿਧਾਇਕ ਅਰੁਣ ਨਾਰੰਗ ਹੋਏ ਕੋਰੋਨਾ ਪਾਜ਼ੇਟਿਵ
ਅਬੋਹਰ, 8 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ): ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਮਾਮਲਿਆਂ ਵਿਚ ਆਈ ਕਮੀ ਤੋਂ ਬਾਅਦ ਇਕ ਵਾਰ ਫਿਰ ਕੋਰੋਨਾ ਨੇ ਦਸਤਕ ਦੇਣੀ ਸ਼ੁਰੂ ਕਰ ਦਿਤੀ ਹੈ ਜਿਸ ਤਹਿਤ ਹਲਕੇ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਅੱਜ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਅਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਦੇ ਹੋਏ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਵਿਧਾਇਕ ਨਾਰੰਗ ਨੇ ਦਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਬੁਖ਼ਾਰ ਹੋਣ ਉਪਰੰਤ ਉਨ੍ਹਾਂ ਨੇ ਅਪਣਾ ਕੋਰੋਨਾ ਟੈਸਟ ਕਰਵਾਇਆ ਜਿਸ ਉਪਰੰਤ ਉਨ੍ਹਾਂ ਦੀ ਅੱਜ ਰੀਪੋਰਟ ਪਾਜ਼ੇਟਿਵ ਆਈ ਹੈ।