ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁਧ ਮਾਮਲਾ ਦਰਜ : ਆਸ਼ੂ
Published : Nov 9, 2020, 8:01 am IST
Updated : Nov 9, 2020, 8:01 am IST
SHARE ARTICLE
image
image

ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁਧ ਮਾਮਲਾ ਦਰਜ : ਆਸ਼ੂ

ਚੰਡੀਗੜ੍ਹ, 8 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ):  ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀ ਮੰਡੀ ਵਿਚ ਐਮ.ਐਸ.ਪੀ. ਤੇ ਵੇਚ ਕੇ ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਨਾਂ ਵਿਰੁਧ ਵੱਖ-ਵੱਖ ਧਾਰਾਵਾਂ ਅਧੀਨ ਪੁਲਿਸ ਵਲੋਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਿਫ਼ਾਰਸ਼ 'ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇਕ ਪ੍ਰੈਸ ਬਿਆਨ ਰਾਹੀਂ ਦਿਤੀ। ਆਸ਼ੂ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੰਨਾ ਜੀ.ਟੀ.ਡੀ. ਰੋਡ 'ਤੇ ਸਥਿਤ ਵਾਟਸਨ ਇੰਜੀਨੀਅਰਿੰਗ ਵਰਕਸ ਨਾਮ ਦੇ ਗੁਦਾਮ ਵਿਚ ਦੂਜੇ ਰਾਜਾਂ ਤੋਂ ਲਿਆ ਕੇ ਝੋਨਾ ਸਟੋਰ ਕੀਤਾ ਗਿਆ ਹੈ ਜੋ ਸੂਬੇ ਦੀਆਂ ਮੰਡੀਆਂ ਵਿਚ  ਐਮ.ਐਸ.ਪੀ. 'ਤੇ ਵੇਚ ਕੇ ਪੰਜਾਬ ਸਰਕਾਰ ਨੂੰ ਚੂਨਾ ਲਗਾਇਆ ਜਾਣਾ ਹੈ ਜਿਸ 'ਤੇ ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਟੀਮ ਗਠਤ ਕੀਤੀ ਗਈ ਜਿਸ ਵਲੋਂ ਉਕਤ ਗੁਦਾਮ ਵਿਚ ਛਾਪਾ ਮਾਰਕੇ 40 ਕਿਲੋ ਭਰਤੀ ਦੇ 3399 ਝੋਨੇ ਦੇ ਥੈਲੇ ਬਰਾਮਦ ਕੀਤੇ ਗਏ ਅਤੇ ਜਿਨ੍ਹਾਂ ਬੋਰੀਆਂ ਵਿਚ ਇਹ ਝੋਨਾ ਰਖਿਆ ਗਿਆ ਸੀ ਉਨ੍ਹਾਂ 'ਤੇ ਉਤਰ ਪ੍ਰਦੇਸ਼ ਅਤੇ ਬਿਹਾਰ ਦੇ ਮਾਰਕਾ ਲੱਗਾ ਹੋਇਆ ਸੀ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਇਸ ਗੁਦਾਮ ਤੋਂ ਕੁੱਝ ਹੋਰ ਦਸਤਾਵੇਜ਼ ਵੀ ਮਿਲੇ ਹਨ ਜਿਨ੍ਹਾਂ ਵਿਚ ਝੋਨਾ ਦੂਜੇ ਗੁਦਾਮਾਂ ਨੂੰ ਭੇਜਣ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਜਾਣਕਾਰੀ ਦਰਜ ਕੀਤੀ ਗਈ ਸੀ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement