ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਝੜਪ, ਚੱਲੀਆਂ ਗੋਲੀਆਂ, ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
Published : Nov 9, 2020, 4:24 pm IST
Updated : Nov 9, 2020, 4:24 pm IST
SHARE ARTICLE
police
police

ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਬਰਨਾਲਾ: ਪੰਜਾਬ 'ਚ ਰੋਜਾਨਾ ਖੂਨ ਝੜਪ ਨਾਲ ਜੁੜੇ ਮਾਮਲੇ ਦੇਖਣ ਨੂੰ ਮਿਲਦੇ ਹਨ। ਅੱਜ ਤਾਜਾ ਮਾਮਲਾ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਤੋਂ ਸਾਹਮਣੇ ਆਇਆ ਹੈ ਜਿਸ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨ ਝੜਪ ਹੋਇਆ। ਇਸ ਝੜਪ ਦੌਰਾਨ ਗੋਲੀਆਂ ਵੀ ਚੱਲੀਆਂ ਜਿਸ ਦੌਰਾਨ ਇੱਕ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। 

Crime pic

ਇਸ ਤੋਂ ਘਟਨਾ 'ਚ ਜ਼ਖਮੀਆਂ ਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ 15 ਸਾਲ ਪਹਿਲਾਂ ਮੁਲਜ਼ਮ ਤੋਂ ਖਰੀਦੀ ਜ਼ਮੀਨ ਤੇ ਉਹ ਖੇਤੀਬਾੜੀ ਕਰ ਰਹੇ ਸੀ। ਹੁਣ ਅਚਾਨਕ ਉਨ੍ਹਾਂ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਲੈ ਕੇ ਲੜਾਈ ਸ਼ੁਰੂ ਹੋ ਗਈ ਤੇ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਬਰਨਾਲਾ ਦੇ ਐਸਪੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ 16 ਸਾਲ ਪਹਿਲਾਂ ਮੁਲਜ਼ਮਾਂ ਨੇ ਪੀੜਤਾਂ ਦੇ ਨਾਲ ਜ਼ਮੀਨ ਦਾ ਤਬਾਦਲਾ ਕੀਤਾ ਸੀ ਪਰ ਹੁਣ ਜ਼ਮੀਨ ਦੇ ਰੇਟ ਵਧਣ ਕਰਕੇ ਉਨ੍ਹਾਂ ਦਾ ਮੰਨ ਬਾਈਮਾਨ ਹੋ ਗਿਆ। ਇਸ ਲਈ ਅੱਜ ਉਨ੍ਹਾਂ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਪੁਲਿਸ ਇਸ ਬਰਤੇ ਮਾਮਲਾ ਦਰਜ ਕਰ ਲਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement