
ਮਰਨ ਵਾਲਾ ਵਿਅਕਤੀ ਨੇੜਲੇ ਇਲਾਕੇ ਦਾ ਹੀ ਰਹਿਣ ਵਾਲਾ ਹੈ।
ਪਟਿਆਲਾ: ਡਕਾਲਾ ਚੌਕੀ ਅਧੀਨ ਪੈਂਦੇ ਪਿੰਡ ਸ਼ੇਰਮਾਜਰਾ 'ਚ ਨਾਲੇ 'ਚੋਂ ਅਣਪਛਾਤੀ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮਰਨ ਵਾਲੇ ਵਿਅਕਤੀ ਦੀ ਉਮਰ 40 ਸਾਲ ਦੇ ਕਰੀਬ ਹੈ। ਨੇੜੇ ਦੇ ਲੋਕਾਂ ਨੇ ਦੱਸਿਆ ਹੈ ਕਿ ਮਰਨ ਵਾਲਾ ਵਿਅਕਤੀ ਨੇੜਲੇ ਇਲਾਕੇ ਦਾ ਹੀ ਰਹਿਣ ਵਾਲਾ ਹੈ। ਪ੍ਰੰਤੂ ਉਸ ਦੀ ਪਛਾਣ ਨਹੀਂ ਹੋ ਸਕੀ ਹੈ।
ਮੌਕੇ ਤੇ ਪੁੱਜੀ ਪੁਲਿਸ ਚੌਕੀ ਇੰਚਾਰਜ ਏਐੱਸਆਈ ਬਲਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮੋਰਚਰੀ 'ਚ ਪਛਾਣ ਲਈ ਰੱਖਵਾ ਦਿੱਤੀ ਗਈ ਹੈ। ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦੀ ਸ਼ਿਨਾਖਤ ਲਈ ਤਲਾਸ਼ੀ ਦੌਰਾਨ ਕੱਪੜਿਆਂ ਵਿਚੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ। ਮ੍ਰਿਤਕ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਸੱਟ ਨਹੀਂ ਹੈ।