ਖੇਤੀਬਾੜੀ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਿਆ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ
Published : Nov 9, 2021, 7:06 pm IST
Updated : Nov 9, 2021, 7:06 pm IST
SHARE ARTICLE
Agriculture minister reviews the availability of DAP with chief agriculture officers through video conferencing
Agriculture minister reviews the availability of DAP with chief agriculture officers through video conferencing

ਡੀਏਪੀ ਦੀ ਉਪਲਬਧਤਾ ਦੀ ਮੰਗ ਨੂੰ ਪੂਰਾ ਕਰਨ ਹਿੱਤ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਦਾ ਗਠਨ: ਰਣਦੀਪ ਨਾਭਾ

ਕਿਸਾਨਾਂ ਨਾ ਘਬਰਾਉਣ ਦੀ ਕੀਤੀ ਅਪੀਲ; ਡੀਏਪੀ ਦੀ ਘਾਟ ਨੂੰ 15 ਨਵੰਬਰ ਤੱਕ ਹੱਲ ਕਰਨ ਦਾ ਦਿੱਤਾ ਭਰੋਸਾ 

ਚੰਡੀਗੜ : ਖੇਤੀਬਾੜੀ ਵਿਭਾਗ ਨੇ ਅੱਜ ਅਧਿਕਾਰੀਆਂ ਦੀ ਇੱਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ  ਦਿੱਲੀ ਵਿੱਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ । ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਮੰਤਰੀ ਸ: ਰਣਦੀਪ ਸਿੰਘ ਨਾਭਾ ਨੇ ਅੱਜ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਬਣਾਏ ਗਏ ਕੰਟਰੋਲ ਰੂਮ ਵਿੱਚ ਬੈਠ ਕੇ ਪੰਜਾਬ ਲਈ ਰੈਕ ਅਲਾਟਮੈਂਟ ਦੀ ਨਿਗਰਾਨੀ ਕਰੇਗੀ।

Agriculture minister reviews the availability of DAP with chief agriculture officers through video conferencingAgriculture minister reviews the availability of DAP with chief agriculture officers through video conferencing

ਇਸ ਨਾਲ ਡੀਏਪੀ ਦੀ ਬਕਾਇਆ ਪਈ ਮੰਗ ਨੂੰ ਪੂਰਾ ਕਰਨ ਦੇ  ਮੱਦੇਨਜ਼ਰ ਕੇਂਦਰ ਤੋਂ ਵੱਧ ਸ਼ੇਅਰ ਅਲਾਟਮੈਂਟ ਦੀ ਮੰਗ ਕਰਨ ਵਿੱਚ ਮਦਦ ਮਿਲੇਗੀ। ਨਾਭਾ ਨੇ ਅੱਜ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿੱਚ ਡੀ.ਏ.ਪੀ ਦੀ ਉਪਲਬਧਤਾ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨਾਂ ਵੱਖ-ਵੱਖ ਜਿਲਿਆਂ ਵਿੱਚ ਉਪਲਬਧ ਡੀਏਪੀ ਸਟਾਕਾਂ ਦੀ ਦਰਅਸਲ ਸਥਿਤੀ ਦਾ ਨੋਟਿਸ ਲਿਆ। ਡੀਏਪੀ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਹੁਤ ਵੱਧ ਹਨ ਅਤੇ ਲੋੜੀਂਦੀ ਮਾਤਰਾ ਅੰਤਰਰਾਸ਼ਟਰੀ ਪੱਧਰ ‘ਤੇ ਉਪਲਬਧ ਨਹੀਂ ਹੈ।

Aruna Chaudhary and Randeep NabhaAruna Chaudhary and Randeep Nabha

ਉਨਾਂ ਨੇ ਜਿਲਿਆਂ ਦੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਰਿਟੇਲਰਾਂ, ਸਹਿਕਾਰੀ ਸਭਾਵਾਂ ਅਤੇ ਇੱਥੋਂ ਤੱਕ ਕਿ ਵਿਅਕਤੀਗਤ ਕਿਸਾਨ ਵੀ ਗੈਰ-ਜਰੂਰੀ ਤੌਰ ‘ਤੇ ਡੀਏਪੀ ਦੀ ਗੈਰ-ਕਾਨੂੰਨੀ ਭੰਡਾਰਨ ਨਾ ਕਰਨ, ਜਿਸ ਨਾਲ ਸੂਬੇ ਦੇ ਕਿਸਾਨਾਂ ਵਿੱਚ ਘਬਰਾਹਟ ਅਤੇ ਬੇਚੈਨੀ ਦਾ ਮਾਹੌਲ ਪੈਦਾ ਹੋਣ ਦਾ ਡਰ ਹੈ।  ਉਨਾਂ ਅਧਿਕਾਰੀਆਂ ਨੂੰ ਡੀ.ਏ.ਪੀ ਦੀ ਜਮਾਂਖੋਰੀ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ  ਸਖਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। 

DAP DAP

ਉਨਾਂ ਨੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਕੁਤਾਹੀ ਕਰਨ ਵਾਲਿਆਂ ਖਿਲਾਫ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਉਨਾਂ ਨੇ ਕਿਸਾਨਾਂ ਅਤੇ ਸਭਾਵਾਂ ਨੂੰ ਡੀ.ਏ.ਪੀ ਦੀ ਵਿਕਰੀ ਦਾ ਸਹੀ ਰਿਕਾਰਡ ਰੱਖਣ ਦੀ ਲੋੜ ‘ਤੇ ਜੋਰ ਦਿੱਤਾ ਤਾਂ ਜੋ ਕੋਈ ਵੀ ਨਾਜਾਇਜ਼ ਲਾਹਾ ਲਾ ਲਿਆ ਜਾ ਸਕੇ। ਉਨਾਂ ਫੀਲਡ ਅਫਸਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਡੀ.ਏ.ਪੀ ਦੀ ਕਮੀ 15 ਨਵੰਬਰ ਤੱਕ ਪੂਰੀ ਕਰ ਦਿੱਤੀ ਜਾਵੇਗੀ। ਨਾਭਾ ਨੇ ਅਧਿਕਾਰੀਆਂ ਨੂੰ ਅਜਿਹੇ ਉਪਾਅ ਕਰਨ ਲਈ ਵੀ ਕਿਹਾ ਜਿਸ ਨਾਲ ਕਿਸਾਨਾਂ ਦਾ ਭਰੋਸਾ ਬਣਿਆ ਰਹੇ ਅਤੇ ਉਹ ਘਬਰਾਹਟ ਦਾ ਮਾਹੌਲ ਨਾ ਬਣੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement