ਹਰਦੇਵ ਸਿੰਘ ਮੇਘ ਦੇ ਚੋਣ ਪ੍ਰਚਾਰ ਲਈ ਪਹੁੰਚ ਰਹੀ ਬੀਬਾ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ 
Published : Nov 9, 2021, 1:38 pm IST
Updated : Nov 9, 2021, 1:38 pm IST
SHARE ARTICLE
Farmers Protest
Farmers Protest

ਕਿਸਾਨਾਂ ਦੇ ਪੰਜ ਸਵਾਲਾਂ ਦਾ ਦੇਣਾ ਪਵੇਗਾ ਜਵਾਬ

ਅਬੋਹਰ (ਅਵਤਾਰ ਸਿੰਘ) : ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹਨ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਮੇਘ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। 
ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਸਿੰਘ ਮੇਘ ਦਾ ਪਿੰਡ-ਪਿੰਡ ਜਾ ਕੇ ਵਿਰੋਧ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਵਲੋਂ ਕਿਸਾਨਾਂ ਖ਼ਿਲਾਫ਼ ਕਈ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਗਈਆਂ ਸਨ ਜੋ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹਨ।  ਇੱਥੇ ਦੱਸ ਦੇਈਏ ਕਿ ਹਰਦੇਵ ਸਿੰਘ ਮੇਘ ਦੇ ਟਵਿੱਟਰ 'ਤੇ ਕਿਸਾਨ ਵਿਰੋਧੀ ਕੁਝ ਟਿੱਪਣੀਆਂ ਕੀਤੀਆਂ ਗਈਆਂ ਸਨ ਅਤੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਹਰਦੇਵ ਸਿੰਘ ਵਲੋਂ ਟਵਿੱਟਰ ਅਕਾਊਂਟ ਹੈਕ ਹੋਣ ਬਾਰੇ ਕਿਹਾ ਗਿਆ ਸੀ।  

farmers protestfarmers protest

ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਹਰਦੇਵ ਸਿੰਘ ਦਾ ਥਾਂ ਥਾਂ ਤੇ ਵਿਰੋਧ ਕੀਤਾ ਜਾਵੇਗਾ। ਅੱਜ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਬੱਲੂਆਣਾ ਵਿਚ, ਜਿਥੋਂ ਹਰਦੇਵ ਸਿੰਘ ਮੇਘ ਨੂੰ ਅਕਾਲੀ ਦਲ ਵਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ,  ਦੀ ਹਮਾਇਤ 'ਚ ਕਈ ਪ੍ਰੋਗਰਾਮ ਰੱਖੇ ਗਏ ਹਨ ਅਤੇ ਪਹਿਲਾ ਪ੍ਰੋਗਰਾਮ ਸੀਤੋ ਗੁਨੋ ਵਿਚ ਹੋਣਾ ਹੈ। ਇਸ ਦੇ ਮੱਦੇਨਜ਼ਰ ਹਰਸਿਮਰਤ ਕੌਰ ਬਾਦਲ ਦੇ ਆਉਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਇਸ ਥਾਂ 'ਤੇ ਡੇਰਾ ਜਮਾ ਲਿਆ ਹੈ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਾਮਿਲਨਾਡੂ 'ਚ ਮੀਂਹ ਤੋਂ ਬਾਅਦ ਇੱਕ ਹੋਰ ਖ਼ਤਰਾ,ਆ ਸਕਦਾ ਹੈ ਤੂਫ਼ਾਨੀ ਚੱਕਰਵਾਤ

ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜ ਸਵਾਲ ਤਿਆਰ ਕੀਤੇ ਗਏ ਹਨ ਜੋ ਹਰਸਿਮਰਤ ਕੌਰ ਬਾਦਲ ਤੋਂ ਪੁੱਛੇ ਜਾਣਗੇ ਅਤੇ ਜੇਕਰ ਉਹ ਇਨ੍ਹਾਂ ਦਾ ਜਵਾਬ ਨਾ ਦੇ ਸਕੇ ਤਾਂ ਕਿਸਾਨਾਂ ਦੇ ਵਿਰੋਧ ਸਹਿਣ ਲਈ ਤਿਆਰ ਰਹਿਣ। ਕਿਸਾਨਾਂ ਨੇ ਕਿਹਾ ਕਿ ਇਹ ਸਵਾਲ ਹਰ ਸਿਆਸੀ ਪਾਰਟੀ ਕੋਲੋਂ ਪੁੱਛੇ ਜਾਣਗੇ ਜੋ ਚੋਣ ਮੈਦਾਨ ਵਿਚ ਹਨ। 

farmers protestfarmers protest

ਇਸ ਮੌਕੇ ਇੱਕ ਕਿਸਾਨ ਨੇ ਗੱਲਬਾਤ ਕਰਦਿਆਂ ਦਸਿਆ ਕਿ ਇੱਕ ਪਾਸੇ ਤਾਂ ਬੀਤੇ ਕਈ ਮਹੀਨਿਆਂ ਤੋਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁਧ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ ਸੂਬੇ ਦੀਆਂ ਸਰਕਾਰਾਂ ਚੋਣਾਂ ਦੇ ਮੱਦੇਨਜ਼ਰ ਕਿਸਾਨਾਂ ਵਿਚ ਭਾਈਚਾਰਕ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਪੰਜ ਸਾਲ ਸੱਤਾ ਖੁਸ ਗਈ ਸੀ ਤੇ ਹੁਣ ਉਨ੍ਹਾਂ ਨੂੰ ਪਤਾ ਨਹੀਂ ਕਿਹੜੀ ਕਾਹਲੀ ਹੈ ਜੋ ਚੋਣ ਪ੍ਰਚਾਰ ਨਾ ਕਰਨ ਦਾ ਵਾਅਦਾ ਤੋੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬੀਬਾ ਬਾਦਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇ ਦਿੰਦੇ ਹਨ ਤਾਂ ਉਨ੍ਹਾਂ ਨੂੰ ਜਾਣ ਦਿਤਾ ਜਾਵੇਗਾ ਪਰ ਜੇਕਰ ਉਨ੍ਹਾਂ ਕੋਲ ਕੋਈ ਜਵਾਬ ਨਾ ਹੋਇਆ ਤਾਂ ਪ੍ਰਦਰਸ਼ਨ ਇਸ ਤਰ੍ਹਾਂ ਹੀ ਜਾਰੀ ਰਹੇਗਾ। ਦੱਸ ਦੇਈਏ ਇਸ ਮੌਕੇ ਪੁਲਿਸ ਵਲੋਂ ਬੇਰੀਕੇਡਿੰਗ ਕਰ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement