
ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ਚੌਕ ਜਾਮ ਕੀਤਾ ਗਿਆ ਹੈ ।
ਲੁਧਿਆਣਾ : ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ਚੌਕ ਜਾਮ ਕੀਤਾ ਗਿਆ ਹੈ ਅਤੇ ਪ੍ਰਸ਼ਾਸ਼ਨ 'ਤੇ ਢਿੱਲੀ ਕਾਰਵਾਈ ਦੇ ਇਲਜ਼ਾਮ ਲਗਾਏ ਗਏ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਪੂਰਾ ਦਿਨ ਧਰਨਾ ਪ੍ਰਦਰਸ਼ਨ ਰਹੇਗਾ ਜਾਰੀ।
samrala chowk
ਦੱਸ ਦੇਈਏ ਕਿ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਲੁਧਿਆਣਾ ਵਿਚ ਕਈ ਵਾਰ ਰੋਡ ਜਾਮ ਕਰ ਚੁੱਕੇ ਹਨ।ਵਾਰ -ਵਾਰ ਦੋਸ਼ੀ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਉਧਰ ਪੁਲਿਸ ਵਲੋਂ ਉਸ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਪਰ ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਿਚ ਰੋਸ ਦੀ ਲਹਿਰ ਹੈ ਜਿਸ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : CIA ਸਟਾਫ਼ 'ਚ ਹੋਇਆ ਬੰਬ ਧਮਾਕਾ,ਪ੍ਰਸ਼ਾਸਨ ਚੌਕਸ
ਇਸ ਮੌਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਨੂੰ ਉਨਾਂ ਨੇ ਕਈ ਵਾਰ ਸਮਾਂ ਦਿਤਾ ਪਰ ਉਨ੍ਹਾਂ ਵਲੋਂ ਮੁੱਖ ਦੋਸ਼ੀ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਹੁਣ ਤੱਕ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਰੋਸ ਵਜੋਂ ਅੱਜ ਸਮਰਾਲਾ ਚੌਕ ਲੁਧਿਆਣਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਜਾਰੀ ਰਹੇਗਾ।
samrala chowk
ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ 7 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਰਦਾ ਹੈ ਜਦਕਿ ਮੁੱਖ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਢਿੱਲੀ ਕਾਰਵਾਈ ਕਰ ਰਿਹਾ ਹੈ ਅਤੇ ਜਥੇਬੰਦੀਆਂ ਵਲੋਂ ਵਾਰ ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਉੱਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਗਈ।