ਵਿਧਾਇਕ ਇੰਦਰਬੀਰ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪ੍ਰੇਸ਼ਾਨ ਸੁਨਿਆਰੇ ਨੇ ਕੀਤੀ ਖੁਦਕੁਸ਼ੀ
Published : Nov 9, 2021, 8:35 pm IST
Updated : Nov 9, 2021, 8:35 pm IST
SHARE ARTICLE
Man committed suicide in Amritsar
Man committed suicide in Amritsar

ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪਰੇਸ਼ਾਨ ਸੁਨਿਆਰੇ ਵਲੋਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ (ਸਰਵਣ ਸਿੰਘ): ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪਰੇਸ਼ਾਨ ਸੁਨਿਆਰੇ ਵਲੋਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਤੋਂ ਪਹਿਲਾਂ ਸੁਨਿਆਰੇ ਵਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ, ਜਿਸ ਵਿਚ ਉਸ ਨੇ ਦੱਸਿਆ ਕਿ ਉਸ ਉੱਤੇ ਸਿਆਸੀ ਦਬਾਅ ਬਣਾਇਆ ਜਾ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।  ਉਸ ਨੇ ਅਪਣੀ ਮੌਤ ਲਈ ਇੰਦਰਬੀਰ ਬੁਲਾਰੀਆ ਦੇ ਪੀਏ ਅਤੇ ਇਕ ਆਈਏਐਸ ਅਫਸਰ ਨੂੰ ਜ਼ਿੰਮੇਵਾਰ ਦੱਸਿਆ ਹੈ। 

Man committed suicideMan committed suicide

ਵਪਾਰੀ ਸੁਖਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਥਾਣਾ ਬੀ ਡਿਵੀਜ਼ਨ ਦੇ ਬਾਹਰ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੈਂਕੜੇ ਦੀ ਗਿਣਤੀ ਵਿਚ ਜਮ੍ਹਾਂ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ। ਉਧਰ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਹਰਭਜਨ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਸੁਖਵਿੰਦਰ ਸਿੰਘ ਦੇ ਘਰ ਕਰੀਬ 15 ਵਿਅਕਤੀ ਭੇਜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਵਾਇਆ ਸੀ, ਇਸ ਦੌਰਾਨ ਸੁਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

Inderbir Singh Bolaria
Inderbir Singh Bolaria

ਇਸ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਸੁਖਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵਿਧਾਇਕ ਦੇ ਪੀਏ ਨੇ ਵੀ ਰਾਜ਼ੀਨਾਮੇ ਲਈ ਦਬਾਅ ਪਾਇਆ। ਇਸ ਦੌਰਾਨ ਅਕਾਲੀਆਂ ਵਲੋਂ ਵਿਧਾਇਕ ਇੰਦਰਬੀਰ ਸਿੰਘ ਖਿਲਾਫ਼ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਮ੍ਰਿਤਕ ਸੁਖਵਿੰਦਰ ਸਿੰਘ ਨੂੰ ਆਪਣੀ ਕੋਠੀ ਬੁਲਾਇਆ ਗਿਆ ਸੀ, ਜਿੱਥੇ ਇੰਦਰਬੀਰ ਬੁਲਾਈਆ ਦੇ ਪੀਏ ਵਲੋਂ ਇਕ ਕੁੱਟਮਾਰ ਮਾਮਲੇ 'ਚ ਰਾਜ਼ੀਨਾਮਾ ਕਰਨ ਲਈ ਸੁਖਵਿੰਦਰ ਸਿੰਘ ’ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।

Suicide Note
Suicide Note

ਇਸ ਤੋਂ ਬਾਅਦ ਸੁਖਵਿੰਦਰ ਸਿੰਘ ਨੇ ਅੰਮ੍ਰਿਤਸਰ ਆ ਕੇ ਇਕ ਨਿੱਜੀ ਹੋਟਲ ਵਿਚ ਕਮਰਾ ਕਿਰਾਏ ’ਤੇ ਲਿਆ ਅਤੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਿਆਸੀ ਦਬਾਅ ਦੇ ਚੱਲਦਿਆਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸੁਖਵਿੰਦਰ ਦੀ ਆਤਮ ਹੱਤਿਆ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੱਕੇ ਤੌਰ ’ਤੇ ਥਾਣਾ ਬੀ ਡਵੀਜ਼ਨ ਦੇ ਬਾਹਰ ਧਰਨਾ ਲਾਉਣਗੇ। ਸੁਨਿਆਰੇ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement