ਸੇਵਾ ਮੁਕਤੀ ਤੋਂ ਬਾਅਦ ਦੁਬਾਰਾ ਕੀਤੀਆਂ ਗਈਆਂ ਨਿਯੁਕਤੀਆਂ ਰੱਦ ਕਰਨ ਦੇ ਆਦੇਸ਼
Published : Nov 9, 2021, 2:37 pm IST
Updated : Nov 9, 2021, 2:37 pm IST
SHARE ARTICLE
Charanjeet Channi
Charanjeet Channi

ਕੇਵਲ ਮੁੜ-ਨਿਯੁਕਤ ਕੀਤੇ ਗਏ “ਲਾਅ ਅਫ਼ਸਰਾਂ ਨੂੰ ਇੰਨ੍ਹਾਂ ਹਦਾਇਤਾਂ ਵਿਚ ਛੋਟ ਹੋਵੇਗੀ।”

 

ਚੰਡੀਗੜ੍ਹ - ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਦੁਬਾਰਾ ਸੱਤਾ ਵਿਚ ਆਉਣ ਲਈ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ ਤੇ ਵੱਡੇ ਐਲਾਨ ਕਰ ਰਹੀ ਹੈ। ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸਰਕਾਰ ਨੇ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

file photo

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ‘ਚ ਲਿਖਿਆ ਗਿਆ ਹੈ ਕਿ, “ਸੇਵਾ-ਨਵਿਰਤੀ ਤੋਂ ਬਾਅਦ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁੜ-ਨਿਯੁਕਤੀ ਕੀਤੀ ਗਈ ਹੈ, ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ‘ਤੇ ਕੀਤੀ ਗਈ ਹੋਵੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ‘ਤੇ ਉਨ੍ਹਾਂ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ‘ਤੇ) ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਕੇਵਲ ਮੁੜ-ਨਿਯੁਕਤ ਕੀਤੇ ਗਏ “ਲਾਅ ਅਫ਼ਸਰਾਂ ਨੂੰ ਇੰਨ੍ਹਾਂ ਹਦਾਇਤਾਂ ਵਿਚ ਛੋਟ ਹੋਵੇਗੀ।”

Charanjit Singh ChanniCharanjit Singh Channi

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਜਿਸ ਵਿਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਵੇਗੀ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement