
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਦੇ ਨਾਲ ਬੈਠੇ ਸੀਐਮ ਚੰਨੀ ਨੇ ਮੀਡੀਆ ਨੂੰ ਦੱਸਿਆ ਕਿ ਭਲਕੇ ਸੂਬੇ ਦੇ ਲੋਕਾਂ ਨੂੰ ਨਵਾਂ ਐਡਵੋਕੇਟ ਜਨਰਲ ਦਿੱਤਾ ਜਾਵੇਗਾ। ਦੱਸ ਦਈਏ ਕਿ ਚੰਨੀ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸੂਬੇ ਵਿਚ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਤਕਰਾਰ ਚੱਲ ਰਹੀ ਸੀ।