ਚੇਅਰਮੈਨ ਪਵਨ ਦੀਵਾਨ ਵੱਲੋਂ ਐਨਆਰਆਈ ਭਾਈਚਾਰੇ ਦਾ ਸਨਮਾਨ  
Published : Nov 9, 2021, 5:43 pm IST
Updated : Nov 9, 2021, 5:43 pm IST
SHARE ARTICLE
Punjab Large Industrial Development Board Chairman Pawan Dewan honors NRI fraternity
Punjab Large Industrial Development Board Chairman Pawan Dewan honors NRI fraternity

ਗੁਰਕੀਰਤ ਸਿੰਘ ਕੋਟਲੀ ਨੇ ਵੀ ਐੱਨਆਰਆਈ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ। 

 

ਚੰਡੀਗੜ੍ਹ : ਐਨ.ਆਰ.ਆਈ ਭਾਈਚਾਰੇ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਚ ਆਪਣਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਇਸ ਲੜੀ ਹੇਠ, ਪੰਜਾਬ ਦੀ ਮਿੱਟੀ ਨਾਲ ਜੁੜ ਕੇ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਪੇਨ ਤੋਂ ਲਾਲੀ ਠੰਡੀ ਤੇ ਬਲਜੀਐਮ ਤੋਂ ਸੋਨੀ ਬੱਠਲਾ ਦਾ ਉਦਯੋਗ ਭਵਨ ਪੁੱਜਣ ਤੇ ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵਲੋਂ ਸਨਮਾਨ ਕੀਤਾ ਗਿਆ।

Punjab Large Industrial Development Board Chairman Pawan Dewan honors NRI fraternityPunjab Large Industrial Development Board Chairman Pawan Dewan honors NRI fraternity

ਇਸ ਮੌਕੇ ਦੀਵਾਨ ਨੇ ਪੰਜਾਬ ਦੀ ਤਰੱਕੀ ਵਿਚ ਐਨਆਰਆਈ ਭਾਈਚਾਰੇ ਦੀ ਅਹਿਮੀਅਤ ਦਾ ਜ਼ਿਕਰ ਕੀਤਾ, ਜਿਹੜੇ ਸਮੇਂ-ਸਮੇਂ ਵਿਚ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਵਾਸਤੇ ਆਪਣਾ ਯੋਗਦਾਨ ਦਿੰਦੇ ਰਹਿੰਦੇ ਹਨ। ਉਨ੍ਹਾਂ ਨੇ ਸੂਬੇ ਦੇ ਉਦਯੋਗਾਂ ਲਈ ਐਨਆਰਆਈ ਭਾਈਚਾਰੇ ਤੋਂ ਨਿਵੇਸ਼ ਕਰਨ ਦੀ ਅਪੀਲ ਕੀਤੀ। ਜਿਸ ਬਾਰੇ ਬੀਤੇ ਦਿਨੀਂ ਲੁਧਿਆਣਾ ਵਿੱਚ ਹੋਈ ਇਨਵੈਸਟਮੈਂਟ ਸਮਿਟ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਐੱਨਆਰਆਈ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ। 

ਇਸ ਦੌਰਾਨ ਲਾਲੀ ਠੰਡੀ ਅਤੇ ਸੋਨੀ ਬੱਠਲਾ ਨੇ ਕਿਹਾ ਕਿ ਉਹ ਪੰਜਾਬ ਨੂੰ ਤਰੱਕੀ ਕਰਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਚੰਨੀ ਸਰਕਾਰ ਵੱਲੋਂ ਐਨਆਰਆਈ ਭਾਈਚਾਰੇ ਦੇ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ  ਸ਼ਲਾਘਾ ਕੀਤੀ। ਇਸ ਮੌਕੇ ਕਪਿਲ ਸ਼ਰਮਾ, ਸਰਪੰਚ ਗੁਰਦੀਪ ਸਿੰਘ, ਸਰਪੰਚ ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਇਸ਼ਵਿੰਦਰ ਸਿੰਘ ਗੋਰਾਇਆ ਵੀ ਮੌਜੂਦ ਰਹੇ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement