ਪੰਜਾਬ ਪੁਲਿਸ ਵਲੋਂ ਕਰਤਾਰਪੁਰ ਤੋਂ 55 ਕਿਲੋ ਅਫੀਮ ਬਰਾਮਦ, ਇੱਕ ਗ੍ਰਿਫਤਾਰ
Published : Nov 9, 2021, 4:16 pm IST
Updated : Nov 9, 2021, 4:17 pm IST
SHARE ARTICLE
photo
photo

ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ

 

ਚੰਡੀਗੜ: ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਹੋਰ ਤੇਜੀ ਲਿਆਉਂਦਿਆਂ, ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਜਲੰਧਰ ਦੇ ਕਰਤਾਰਪੁਰ ਨੇੜੇ ਵਿਸ਼ੇਸ਼ ਚੈਕਿੰਗ ਦੌਰਾਨ 55 ਕਿਲੋ ਅਫੀਮ ਬਰਾਮਦ ਕੀਤੀ ਅਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ।

 

— PUNJAB POLICE RECOVERS 55KG OPIUM FROM KARTARPUR; ONE HELD PUNJAB POLICE RECOVERS 55KG OPIUM FROM KARTARPUR; ONE HELD

 

ਗ੍ਰਿਫਤਾਰ ਕੀਤੇ ਤਸਕਰ ਦੀ ਪਛਾਣ ਯੁੱਧਵੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਦੇਵੀਦਾਸਪੁਰ, ਜੰਡਿਆਲਾ ਗੁਰੂ, ਅੰਮਿ੍ਰਤਸਰ ਵਜੋਂ ਹੋਈ ਹੈ। ਭਗੌੜਾ ਹੋਇਆ ਯੁੱਧਵੀਰ  ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੇ ਦੋਸ਼ੀ ਕੋਲੋਂ ਰਜਿਸਟ੍ਰੇਸਨ ਨੰਬਰ ਯੂਪੀ 14 ਈਯੂ 8399 ਵਾਲੀ ਇੱਕ ਟੋਇਟਾ ਅਰਬਨ ਕਰੂਜਰ ਕਾਰ ਵੀ ਬਰਾਮਦ ਕੀਤੀ ਹੈ। 

 

ArrestArrest

 

ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲੀਸ ਦੇ ਸੀ.ਆਈ.ਏ. ਵਿੰਗ ਵੱਲੋਂ ਕਰਤਾਰਪੁਰ-ਕਿਸ਼ਨਪੁਰਾ ਰੋਡ ‘ਤੇ ਨਾਕਾ ਲਗਾਇਆ ਸੀ।

 

 

— PUNJAB POLICE RECOVERS 55KG OPIUM FROM KARTARPUR; ONE HELD— PUNJAB POLICE RECOVERS 55KG OPIUM FROM KARTARPUR; ONE HELD

ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਟੀਮ ਨੇ ਯੁੱਧਵੀਰ ਵੱਲੋਂ ਚਲਾਈ ਜਾ ਰਹੀ ਅਰਬਨ ਕਰੂਜਰ ਕਾਰ ਨੂੰ ਰੋਕਿਆ ਅਤੇ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ, ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਵਾਸੀ ਅੰਮ੍ਰਿਤਸਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਯੁੱਧਵੀਰ ਨੇ ਖੁਲਾਸਾ ਕੀਤਾ ਕਿ ਉਸ ਨੂੰ ਇਹ ਖੇਪ ਪੇਸ਼ੇਵਰ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਵਾਸੀ ਪਿੰਡ ਵਜੀਰ ਭੁੱਲਰ(ਬਿਆਸ ) ਮੌਜੂਦਾ ਸਮੇਂ ਦੌਰਾਨ ਵਿਦੇਸ਼ ਵਿੱਚ ਰਹਿ ਰਹੇ , ਰਾਹੀਂ ਪ੍ਰਾਪਤ ਹੋਈ। ਯੁੱਧਵੀਰ ਨੇ ਕਬੂਲਿਆ  ਕਿ ਨਵ ਵਿਦੇਸ਼ ‘ਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ‘ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ ‘ਤੇ ਸਪਲਾਈ ਕਰਦਾ ਹੈ। ਜਿਕਰਯੋਗ ਹੈ ਕਿ ਨਵ ਉੱਤੇ ਐਨਡੀਪੀਐਸ ਐਕਟ  ਤਹਿਤ ਵੱਖ-ਵੱਖ ਅਪਰਾਧਿਕ ਮਾਮਲੇ ਆਇਦ ਹਨ ਅਤੇ ਉਹ ਫਿਲੌਰ ਦੇ ਚਿੰਟੂ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬਰਾਮਦ ਕੀਤੀ ਗਈ 300 ਕਿਲੋ ਹੈਰੋਇਨ ਦੀ ਖੇਪ ਵਿੱਚ ਨਵ ਦਾ ਨਾਂ ਵੀ ਸਾਹਮਣੇ ਆਇਆ ਸੀ। 

ਐਸ.ਐਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗਿ੍ਰਫਤਾਰੀਆਂ ਹੋਣ ਦੀ ਆਸ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 176 ਮਿਤੀ 11 ਨਵੰਬਰ, 2021 ਨੂੰ ਥਾਣਾ ਕਰਤਾਰਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 18ਸੀ/61/85 ਤਹਿਤ ਦਰਜ ਕੀਤਾ ਗਿਆ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement