ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਿਉਂ ਨਹੀਂ ਦਿੱਤਾ ਸਬਸਿਡੀ ਦਾ ਪੈਸਾ?
Published : Nov 9, 2021, 4:38 pm IST
Updated : Nov 9, 2021, 4:38 pm IST
SHARE ARTICLE
Aman Arora
Aman Arora

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਚੰਨੀ ਨੂੰ ਪੱਤਰ ਭੇਜ ਕੇ ਸਬਸਿਡੀ ਦੀ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਸੁਸਾਇਟੀਆਂ ਨੂੰ ਸਬਸਿਡੀ ਅਧਾਰਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਸਮੇਂ ਸਿਰ ਰਕਮ ਨਾ ਦੇਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਨੂੰ ਮਸ਼ੀਨਰੀ ਖ਼ਰੀਦਣ ਲਈ ਤੁਰੰਤ ਰਕਮ ਅਤੇ ਬਕਾਇਆ ਸਬਸਿਡੀ ਜਾਰੀ ਕਰਨ ਦੀ ਮੰਗ ਕੀਤੀ ਹੈ। ਅਰੋੜਾ ਨੇ ਕਿਹਾ, ‘‘ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਸੁਸਾਇਟੀਆਂ ਨੇ ਫ਼ਸਲਾਂ ਦੀ ਬਿਜਾਈ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਨਿਪਟਾਉਣ ਲਈ ਵੱਖ- ਵੱਖ ਕਿਸਮਾਂ ਦੀਆਂ ਮਸ਼ੀਨਾਂ ਖ਼ਰੀਦਣ ਲਈ 61,000 ਤੋਂ ਜ਼ਿਆਦਾ ਅਰਜੀਆਂ ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਸਨ, ਪਰ ਲੰਮੇ ਸਮੇਂ ਤੋਂ ਇਹ ਅਰਜੀਆਂ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਧੂੜ ਫੱਕ ਰਹੀਆਂ ਹਨ।

 

Aman Arora Aman Arora

 

ਜਦੋਂ ਕਿ ਪੰਜਾਬ ਦੇ ਕਿਸਾਨ ਮਸ਼ੀਨਰੀ ਨਾ ਹੋਣ ਕਾਰਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜ਼ਬੂਰ ਹੋ ਰਹੇ ਹਨ।’’ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜੇ ਪੱਤਰ ਰਾਹੀਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਕਿਸਾਨਾਂ ਅਤੇ ਖੇਤੀਬਾੜੀ ਸੁਸਾਇਟੀਆਂ ਨੂੰ ਸਬਸਿਡੀ ਪੈਸੇ ਦੇਣ ਦੇ ਦਾਅਵੇ ਕਰਦੀ ਹੈ, ਪਰ ਪੰਜਾਬ ਦੇ ਹਜ਼ਾਰਾਂ ਕਿਸਾਨ ਅਤੇ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਸਬਸਿਡੀ ਅਧਾਰਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਸਰਕਾਰੀ ਪੈਸੇ ਦਾ ਇੰਤਜਾਰ ਕਰ ਰਹੀਆਂ ਹਨ।

 

CM Charanjit Singh ChanniCM Charanjit Singh Channi

 

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਕਰੀਬ 61,000 ਅਰਜੀਆਂ ਦੇ ਕੇ 1,64,800 ਮਸ਼ੀਨਾਂ ਖ਼ਰੀਦਣ ਲਈ ਸਬਸਿਡੀ ਦੇਣ ਦੀ ਮੰਗ ਕੀਤੀ ਸੀ, ਜਿਨਾਂ ਵਿੱਚੋਂ ਮਹਿਜ਼ ਕਰੀਬ 9,300 ਅਰਜੀਆਂ ਪ੍ਰਵਾਨ ਕਰਕੇ ਕੇਵਲ 25,500 ਮਸ਼ੀਨਾਂ ਖ਼ਰੀਦਣ ਦੀ ਹੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ।  ‘ਆਪ’ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਨਾ ਤਾਂ ਕਿਸਾਨਾਂ ਦੀ ਮੰਗ ਅਨੁਸਾਰ ਪੈਸਾ ਜਾਰੀ ਕੀਤਾ ਅਤੇ ਨਾ ਹੀ ਕੁੱਲ ਖ਼ਰੀਦੀਆਂ ਮਸ਼ੀਨਾਂ ਕਿਸਾਨਾਂ ਤੱਕ ਪਹੁੰਚਾਈਆਂ।

 

 

Charanjit Singh ChanniCharanjit Singh Channi

 

ਇਸ ਕਾਰਨ ਪੰਜਾਬ ਦੇ ਕਿਸਾਨ ਮਜ਼ਬੂਰੀਵਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਜਾਣਬੁੱਝ ਕੇ ਪਰਾਲੀ ਨੂੰ ਅੱਗ ਨਹੀਂ ਲਾ ਰਿਹਾ, ਸਗੋਂ ਸਰਕਾਰਾਂ ਦੀਆਂ ਨਲਾਇਕੀਆਂ ਅਤੇ ਸੁਚੱਜੇ ਪ੍ਰਬੰਧ ਨਾ ਕਰਨ ਕਰਕੇ ਅਜਿਹਾ ਹੋ ਰਿਹਾ ਹੈ। ਪਰਾਲੀ ਸਾੜਨ ਕਾਰਨ ਪੈਦਾ ਹੋਇਆ ਧੂੰਆਂ ਨਾ ਕੇਵਲ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ, ਸਗੋਂ ਖੁੱਦ ਕਿਸਾਨ ਵੀ ਧੂੰਏਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।  ਅਰੋੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਲ 2021-22 ਲਈ ਮਨਜ਼ੂਰ ਹੋਈ 346 ਕਰੋੜ ਰੁਪਏ ਦੀ ਸਬਸਿਡੀ ਵਿੱਚੋਂ ਅਜੇ ਤੱਕ ਮਹਿਜ਼ 106 ਕਰੋੜ ਰੁਪਏ ਦੀ ਸਬਸਿਡੀ ਰਕਮ ਹੀ ਕਿਸਾਨਾਂ, ਪੰਚਾਇਤਾਂ, ਸੀ.ਐਚ.ਸੀਜ਼ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।

 

Aman Arora Aman Arora

 

ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਸਰਕਾਰ ਦੀ ਨਿਕੰਮੀ ਕਾਰਗੁਜਾਰੀ ਕਾਰਨ ਖੇਤੀਬਾੜੀ ਖੇਤਰ ਲਈ ਕੇਂਦਰ ਵੱਲੋਂ ਜਾਰੀ ਕੀਤਾ ਗਿਆ ਪੈਸਾ ਵਰਤੋਂ ਬਿਨ੍ਹਾਂ ਹੀ ਵਾਪਸ ਜਾਂਦਾ ਰਿਹਾ ਹੈ। ਜਿਸ ਦੀ ਉਦਾਹਰਨ ਹੈ ਕਿ ਪਿੱਛਲੇ ਵਿੱਤੀ ਵਰ੍ਹੇ ਦੌਰਾਨ ਵੀ 45 ਕਰੋੜ ਰੁਪਏ ਦੀ ਕੇਂਦਰੀ ਸਬਸਿਡੀ ਰਕਮ ਵਾਪਸ ਮੁੜ ਗਈ ਸੀ, ਅਜਿਹੀ ਕਾਰਵਾਈ ਰੋਕਣ ਦੀ ਜ਼ਰੂਰਤ ਹੈ।ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਕਿਸਾਨਾਂ ਦੀਆਂ ਪੈਂਡਿੰਗ ਪਈਆਂ ਅਰਜੀਆਂ ਨੂੰ ਤੁਰੰਤ ਮਨਜ਼ੂਰ ਕੀਤਾ ਜਾਵੇ ਅਤੇ ਮਸ਼ੀਨਰੀ ਖ਼ਰੀਦਣ ਲਈ ਪੈਸਾ ਜਾਰੀ ਕਰਨ ਦੇ ਨਾਲ- ਨਾਲ ਬਕਾਇਆ ਸਬਸਿਡੀ ਰਕਮ ਵੀ ਜਾਰੀ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement