
ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਪੰਜ ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਅੰਮ੍ਰਿਤਸਰ: ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਈਲ ਫੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਮੁੜ ਪੰਜ ਮੋਬਾਈਲ ਫੋਨ ਅਤੇ ਸਿਗਰਟਾਂ 15 ਬੰਡਲ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਪੰਜ ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹਨਾਂ ਮੁਲਜ਼ਮਾਂ ਦੀ ਪਛਾਣ ਸਾਗਰ ਕੁਮਾਰ ਉਰਫ ਅੱਜੂ, ਮੱਖਣ ਸਿੰਘ, ਰੁਪਿੰਦਰ ਸਿੰਘ ,ਅਕਸ਼ੇ ਕੁਮਾਰ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਕੈਦੀਆਂ ਖਿਲਾਫ ਥਾਣਾ ਇਸਲਾਮਾਬਾਦ ਵਿਖੇ ਪ੍ਰੀਜ਼ਨ ਐਕਟ ਦੀ ਧਾਰਾ ਹੇਠ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਦੀਆਂ ਜੇਲ੍ਹਾਂ ਵਿਚੋਂ ਲਗਾਤਾਰ ਮੋਬਾਈਲ ਫੋਨਾਂ ਦੀ ਬਰਾਮਦਗੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।