ਆਨੰਦ ਮੈਰਿਜ ਐਕਟ ਨੂੰ ਕੀਤਾ ਜਾਵੇਗਾ ਲਾਗੂ
Published : Nov 9, 2022, 6:41 am IST
Updated : Nov 9, 2022, 6:41 am IST
SHARE ARTICLE
IMAGE
IMAGE

ਆਨੰਦ ਮੈਰਿਜ ਐਕਟ ਨੂੰ ਕੀਤਾ ਜਾਵੇਗਾ ਲਾਗੂ


ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ


ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਸੁਖਵਿੰਦਰ ਸੁੱਖੂ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ  ਇੰਨ-ਬਿੰਨ ਲਾਗੂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ  2016 ਵਿਚ ਨੋਟੀਫ਼ਾਈ ਕੀਤਾ ਗਿਆ ਸੀ ਪਰ ਉਦੋਂ ਤੋਂ ਇਹ ਲਟਕ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਈ ਹੋਰ ਰਾਜ ਪਹਿਲਾਂ ਹੀ ਇਸ ਐਕਟ ਨੂੰ  ਲਾਗੂ ਕਰ ਚੁੱਕੇ ਹਨ ਪਰ ਪੰਜਾਬ ਇਸ ਤੋਂ ਪਛੜ ਗਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਨੂੰ  ਹੁਣ ਸਹੀ ਮਾਅਨਿਆਂ ਵਿਚ ਲਾਗੂ ਕੀਤਾ ਜਾਵੇਗਾ | ਮੁੱਖ ਮੰਤਰੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਅਰਦਾਸ ਕੀਤੀ ਕਿ
ਸੂਬੇ ਵਿਚ ਫ਼ਿਰਕੂ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹਰ ਲੰਘਦੇ ਦਿਨ ਨਾਲ ਜ਼ਿਆਦਾ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿਚ ਦੇਸ਼ ਦੀ ਅਗਵਾਈ ਕਰੇ | ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਸੰਗਤ ਨੂੰ  ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ  ਪ੍ਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ | ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀਆਂ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦੀਆਂ ਸਦੀਵੀ ਸਿਖਿਆਵਾਂ ਅਜੋਕੇ ਪਦਾਰਥਵਾਦੀ
ਸਮਾਜ ਵਿਚ ਵੀ ਪ੍ਰਸੰਗਿਕ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਰਹਿਤ ਸਮਾਜ ਦੀ ਕਲਪਨਾ ਕੀਤੀ ਸੀ ਤਾਕਿ ਦੁਖੀ ਮਨੁੱਖਤਾ ਨੂੰ  ਤਕਲੀਫ਼ਾਂ ਤੋਂ ਮੁਕਤ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ  ਨਵੇਂ ਵਿਚਾਰਾਂ, ਆਦਰਸ਼ਾਂ ਅਤੇ ਜਿਗਿਆਸਾਵਾਂ ਨਾਲ ਪ੍ਰੇਰਿਤ ਕੀਤਾ ਅਤੇ ਪਾਖੰਡ, ਝੂਠ, ਫਰੇਬ ਅਤੇ ਜਾਤ-ਪਾਤ ਦੀਆਂ ਬੁਰਾਈਆਂ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿਤਾ | ਮੁੱਖ ਮੰਤਰੀ ਨੇ ਲੋਕਾਂ ਨੂੰ  ਇਸ ਪਵਿੱਤਰ ਮੌਕੇ ਨੂੰ  ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੀ ਸ਼ਰਧਾ ਅਤੇ ਲਗਨ ਨਾਲ ਮਨਾਉਣ ਦਾ ਸੱਦਾ ਦਿੱਤਾ |
ਗੁਰਬਾਣੀ ਦੀ ਤੁਕ 'ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ' ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਹਵਾ ਨੂੰ  ਗੁਰੂ, ਪਾਣੀ ਨੂੰ  ਪਿਤਾ ਅਤੇ ਧਰਤ ਦੀ ਮਾਤਾ ਨਾਲ ਤੁਲਨਾ ਕੀਤੀ ਹੈ | ਭਗਵੰਤ ਮਾਨ ਨੇ ਕਿਹਾ ਕਿ ਗੁਰੂ ਜੀ ਦੀ ਦੂਰਅੰਦੇਸ਼ ਸੋਚ ਦੀ ਪਤਾ ਇਸ ਗੱਲੋਂ ਲਗਦਾ ਹੈ ਕਿ ਉਨ੍ਹਾਂ ਉਸ ਸਮੇਂ ਲੋਕਾਂ ਨੂੰ  ਵਾਤਾਵਰਣ ਦੀ ਸੰਭਾਲ ਦਾ ਉਪਦੇਸ਼ ਦਿਤਾ ਸੀ, ਜਦੋਂ ਹਵਾ ਪ੍ਰਦੂਸ਼ਣ ਕਿਤੇ ਵੀ ਨਹੀਂ ਸੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਰੀ ਸ਼ਕਤੀਕਰਨ ਅਤੇ ਸਮਾਜ ਵਿਚ ਔਰਤਾਂ ਨੂੰ  ਬਰਾਬਰੀ ਦਾ ਦਰਜਾ ਦੇਣ ਦੇ ਪੱਕੇ ਪੈਰੋਕਾਰ ਸਨ |
ਫੋਟੋ ਰੋਪੜ-8-02 ਤੋਂ ਪ੍ਰਾਪਤ ਕਰੋ ਜੀ |

 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement