Attack on Constable: ਕਾਰ ਸਵਾਰ ਨੌਜਵਾਨਾਂ ਵਲੋਂ ਕਾਂਸਟੇਬਲ ’ਤੇ ਹਮਲਾ; ਸੀਟ ਬੈਲਟ ਨਾ ਲਗਾਉਣ ਕਾਰਨ ਹੋਈ ਬਹਿਸਬਾਜ਼ੀ
Published : Nov 9, 2023, 11:56 am IST
Updated : Nov 9, 2023, 11:56 am IST
SHARE ARTICLE
Image: For representation purpose only.
Image: For representation purpose only.

ਪੁਲਿਸ ਨੇ 3 ਨੂੰ ਕੀਤਾ ਗ੍ਰਿਫ਼ਤਾਰ

Attack on Constable: ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਗਾਉਣ ਕਾਰਨ ਜਦੋਂ ਕਾਂਸਟੇਬਲ ਨੇ ਡਰਾਈਵਰ ਨੂੰ ਰੋਕਿਆ ਤਾਂ ਉਸ ਨੇ ਪੁਲਿਸ ਉਤੇ ਹੀ ਹਮਲਾ ਕਰ ਦਿਤਾ ਹੈ। ਪੁਲਿਸ ਨੇ ਡਿਊਟੀ ਦੌਰਾਨ ਕਾਂਸਟੇਬਲ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਤਹਿਤ ਏਐਸਆਈ ਦੀ ਸ਼ਿਕਾਇਤ 'ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਏਐਸਆਈ ਹੁਸ਼ਿੰਦਰ ਸਿੰਘ ਦੀ ਅਗਵਾਈ ਹੇਠ ਆਈਟੀ ਪਾਰਕ ਥਾਣਾ ਪੁਲਿਸ ਨੇ ਬੀਤੀ ਦੇਰ ਰਾਤ ਸ਼ਾਸਤਰੀ ਨਗਰ ਲਾਈਟ ਪੁਆਇੰਟ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਪਰਾਧਾਂ ਨੂੰ ਨੱਥ ਪਾਉਣ ਲਈ ਵਾਹਨਾਂ ਦੀ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਨਾਕਾਬੰਦੀ ਤੋਂ ਯੂਪੀ ਨੰਬਰ ਇਕ ਦੀ ਕਾਰ ਲੰਘ ਰਹੀ ਸੀ। ਡਿਊਟੀ 'ਤੇ ਕਾਂਸਟੇਬਲ ਸੰਦੀਪ ਨੇ ਕਾਰ ਚਾਲਕ ਨੂੰ ਰੋਕਿਆ। ਕਾਰ ਦੇ ਡਰਾਈਵਰ ਦੇ ਨਾਲ ਵਾਲੀ ਸੀਟ 'ਤੇ ਬੈਠੇ ਨੌਜਵਾਨ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ।

ਜਦੋਂ ਕਾਂਸਟੇਬਲ ਸੰਦੀਪ ਨੇ ਡਰਾਈਵਰ ਤੋਂ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਦੀ ਆਰਸੀ ਮੰਗੀ ਤਾਂ ਕਾਰ 'ਚ ਬੈਠੇ ਕਮਲ, ਰੋਹਿਤ ਅਤੇ ਮੁਕੇਸ਼ ਨਾਂਅ ਦੇ ਤਿੰਨ ਨੌਜਵਾਨਾਂ ਨੇ ਕਾਂਸਟੇਬਲ ਸੰਦੀਪ ਅੱਗੇ ਬਹਿਸ ਕਰਨੀ ਸ਼ੁਰੂ ਕਰ ਦਿਤੀ। ਹੌਲੀ-ਹੌਲੀ ਬਹਿਸ ਕਰਨ ਵਾਲੇ ਨੌਜਵਾਨਾਂ ਨੇ ਕਾਂਸਟੇਬਲ ਸੰਦੀਪ ਨਾਲ ਲੜਾਈ ਸ਼ੁਰੂ ਕਰ ਦਿਤੀ। ਇਸ ਦੌਰਾਨ ਨਾਕਾਬੰਦੀ ’ਤੇ ਮੌਜੂਦ ਏਐਸਆਈ ਹੁਸ਼ਿੰਦਰ ਸਿੰਘ ਨੇ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ। ਏਐਸਆਈ ਦੀ ਸ਼ਿਕਾਇਤ ’ਤੇ ਆਈਟੀ ਪਾਰਕ ਥਾਣਾ ਪੁਲਿਸ ਨੇ ਤਿੰਨਾਂ ਮੁਲਜ਼ਮ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਆਈਪੀਸੀ ਦੀ ਧਾਰਾ 353, 332, 506 ਅਤੇ 34 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

Tags: chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement