
ਮੁੱਖ ਮੰਤਰੀ ਨੇ ਕਿਹਾ, ਅਹਿਸਾਨ ਨਹੀਂ ਫਰਜ਼ ਹੈ
Punjab Govt Job Appointment Letters News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ ਸੂਬੇ ਦੇ 596 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿਤੇ ਜਾਣਗੇ। ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ...ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ’ਤੇ ਦਸਤਕ ਲਈ ਤਿਆਰ ਨੇ...ਅਹਿਸਾਨ ਨਹੀਂ ਫਰਜ਼ ਹੈ”।