
ਹਾਈ ਕੋਰਟ ਨੇ ਸਰਕਾਰ ਨੂੰ ਇਹ ਸਵਾਲ ਵੀ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਜਿਹੜੀ ਐਸਆਈਟੀ ਦੀ ਟੀਮ ਬਣਾਈ ਗਈ ਸੀ
Lawrence Bishnoi News Today - ਜੇਲ੍ਹ 'ਚੋਂ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਇਕ ਵਾਰ ਫਿਰ ਚਰਚੇ ਹੋ ਰਹੇ ਹਨ। ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਹੋਈ ਇੰਟਰਵਿਊ ਦੇ ਮਸਲੇ 'ਤੇ ਅੱਜ ਸੁਣਵਾਈ ਕੀਤੀ ਤੇ ਸਵਾਲ ਵੀ ਚੁੱਕੇ, ਹਾਈਕੋਰਟ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਅੱਜ ਹੀ ਦੁਪਹਿਰ 2 ਵਜੇ ਤੱਕ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ (ਆਪਣੇ ਆਪ ਹੀ ਕਾਰਵਾਈ ਕੀਤੀ) ਲੈਂਦਿਆਂ ਇਹ ਸੁਣਵਾਈ ਕੀਤੀ ਹੈ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਇਹ ਸਵਾਲ ਵੀ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਜਿਹੜੀ ਐਸਆਈਟੀ ਦੀ ਟੀਮ ਬਣਾਈ ਗਈ ਸੀ, ਉਹਨਾਂ ਨੇ ਅਜੇ ਤੱਕ ਇਸ ਮਾਮਲੇ ‘ਚ ਕਿੰਨੀ ਕੁ ਜਾਂਚ ਅੱਗੇ ਵਧਾਈ ਹੈ ਅਤੇ ਜਾਂਚ ਕਿੱਥੇ ਤੱਕ ਪਹੁੰਚੀ ਹੈ ਅਤੇ ਕੀ ਕਾਰਵਾਈ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਮੰਗੀ ਹੈ।
ਇਥੇ ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਚੈਨਲ ‘ਤੇ ਇੰਟਰਵਿਊ ਹੋਈ ਸੀ ਤਾਂ ਇਹ ਪੰਜਾਬ ‘ਚ ਚਰਚਾ ਦਾ ਵਿਸ਼ਾ ਬਣ ਗਈ ਸੀ
ਜਿਸ ਤੋਂ ਬਾਅਦ ਪੰਜਾਬ ਦੇ DGP ਨੇ ਸਟੇਟਮੈਂਟ ਦਿੱਤੀ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ‘ਚੋਂ ਨਹੀਂ ਹੋਈ ਸੀ, ਅਜੇ ਇਹ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੱਕ ਵਾਰ ਫਿਰ ਦੂਜੀ ਇੰਟਰਵਿਊ ਸਾਹਮਣੇ ਆ ਗਈ, ਜਿਸ ਦਾ DGP ਨੇ ਅਜੇ ਤੱਕ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਇਹ ਮਾਮਲਾ ਹੁਣ ਸਾਹਮਣੇ ਆਇਆ ਹੈ।