
ਕਿਹਾ, 'ਚੌਲ, ਮੋਬਾਈਲ ਅਤੇ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ'
Punjab News: ਫ਼ਰੀਦਕੋਟ ਦੇ ਪਿੰਡ ਮਚਾਕੀ ਮੱਲ ਸਿੰਘ ਵਿਚ ਬੀਤੀ ਦੇਰ ਰਾਤ ਅੱਧੀ ਦਰਜਨ ਨੌਜਵਾਨਾਂ ਨੇ ਇੱਕ ਸ਼ੈੱਲਰ ਵਿਚ ਵੜ ਕੇ ਉੱਥੇ ਕੰਮ ਕਰਦੇ ਮੁਲਾਜ਼ਮ ਸੁਖਦੇਵ ਸਿੰਘ ਨੂੰ ਕਮਰੇ ਵਿਚ ਬੰਦ ਕਰਕੇ 80 ਗੱਟੇ ਚੌਲ, ਮੋਬਾਈਲ ਅਤੇ ਗੱਲੇ ਵਿਚੋਂ ਨਕਦੀ ਚੋਰੀ ਕਰ ਲਈ ਹੈ।
ਸੁਖਦੇਵ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਰਾਤ ਨੂੰ ਕਰੀਬ 11 ਵਜੇ ਛੇ ਵਿਅਕਤੀ ਕੰਧ ਟੱਪ ਕੇ ਸ਼ੈੱਲਰ ’ਚ ਦਾਖ਼ਲ ਹੋਏ। ਇਸ ਦੌਰਾਨ ਉਸ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਚੌਲ, ਮੋਬਾਈਲ ਅਤੇ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਸੁਖਦੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਸਦਰ ਪੁਲਿਸ ਫਰੀਦਕੋਟ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
(For more news apart from Thieves stole in sheller, stay tuned to Rozana Spokesman)