Arvind kejriwal News: ਚੱਬੇਵਾਲ ਵਿਚ ਗਰਜੇ ਕੇਜਰੀਵਾਲ, ਕਿਹਾ-ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ
Published : Nov 9, 2024, 3:40 pm IST
Updated : Nov 9, 2024, 5:44 pm IST
SHARE ARTICLE
Arvind kejriwal Chabbewal News in punjabi
Arvind kejriwal Chabbewal News in punjabi

Arvind kejriwal News: ਕੇਜਰੀਵਾਲ ਨੇ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਲਈ ਕੀਤਾ ਚੋਣ ਪ੍ਰਚਾਰ

Arvind kejriwal Chabbewal News in punjabi:  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ 'ਤੇ 2 ਲੱਖ ਰੁਪਏ ਅਤੇ ਕੁਝ 'ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਰੀਬ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਬਾਕੀ ਰਾਜਾਂ ਵਿੱਚ ਹੋਰ ਪਾਰਟੀਆਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦੋ ਥਾਵੇਂ 'ਪੰਜਾਬ ਅਤੇ ਦਿੱਲੀ' ਵਿੱਚ ਸਰਕਾਰ ਹੈ ਅਤੇ ਦੋਵੇਂ ਥਾਵਾਂ 'ਤੇ ਲੋਕਾਂ ਦੇ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ ਅਤੇ 24 ਘੰਟੇ ਬਿਜਲੀ ਮਿਲਦੀ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ। ਮੁਫ਼ਤ ਬਿਜਲੀ ਹੋਣਾ ਇੱਕ ਚਮਤਕਾਰ ਵਰਗਾ ਹੈ।

ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਾਰੇ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਉੱਥੇ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਸਕੂਲਾਂ ਨੂੰ ਠੀਕ ਕੀਤਾ ਜਾ ਰਹੀ ਹੈ। ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ।

ਪੰਜਾਬ ਦੇ ਹਰ ਪਿੰਡ ਵਿੱਚ 4 ਤੋਂ 5 ਦੇ ਕਰੀਬ ਬੱਚਿਆਂ ਨੂੰ ਨੌਕਰੀ ਮਿਲੀ ਹੈ। ਕਿਸੇ ਤੋਂ ਕੋਈ ਪੈਸਾ ਨਹੀਂ ਲਿਆ ਗਿਆ ਅਤੇ ਕਿਸੇ ਨੂੰ ਸਿਫ਼ਾਰਸ਼ ਵੀ ਨਹੀਂ ਕਰਨੀ ਪਈ। ਪਹਿਲਾਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀ ਨਹੀਂ ਮਿਲਦੀ ਸੀ।

ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਵੀ ਅਜੇ ਜਾਰੀ ਹੈ। ਹੁਣ ਟੈਂਕੀ 'ਤੇ ਸਰਕਾਰੀ ਮੁਲਾਜ਼ਮ ਨਹੀਂ ਲੱਭਦੇ। ਉਹ ਆਪਣੇ ਕੰਮ 'ਤੇ ਮਿਲਦੇ ਹਨ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਤੁਹਾਡਾ ਲੋਕ ਸਭਾ ਮੈਂਬਰ, ਤੁਹਾਡਾ ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਹੀ ਆਮ ਆਦਮੀ ਪਾਰਟੀ ਦੇ ਹੋਣਗੇ ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਡਾ. ਰਾਜਕੁਮਾਰ ਚੱਬੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦਾ ਇੱਕ ਵੀ ਪਰਿਵਾਰ ਅਜਿਹਾ ਨਹੀਂ ਹੋਵੇਗਾ, ਜਿਸ ਦਾ ਉਨ੍ਹਾਂ ਨੇ ਮੁਫ਼ਤ ਇਲਾਜ ਨਾ ਕੀਤਾ ਹੋਵੇ |

ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਡਾ.ਇਸ਼ਾਂਕ ਇਤਿਹਾਸਕ ਬਹੁਮਤ ਨਾਲ ਜਿਤਾਓ ਗਏ, ਤੁਹਾਡੇ ਸਾਰੇ ਕੰਮ ਪੂਰੇ ਹੋ ਜਾਣਗੇ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਇਲਾਕੇ ਵਿੱਚ ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਬਣਾਇਆ ਜਾਵੇਗਾ। ਇੱਥੋਂ ਦੇ ਲੋਕਾਂ ਨੂੰ ਬਿਸਤ ਦੁਆਬ ਨਹਿਰ ਦਾ ਕੋਈ ਲਾਭ ਨਹੀਂ ਮਿਲਦਾ ਹੈ। ਅਸੀਂ ਇੱਥੋਂ ਦੇ ਕਿਸਾਨਾਂ ਨੂੰ ਵੀ ਉਸ ਨਹਿਰ ਤੋਂ ਪਾਣੀ ਦੇਣ ਦਾ ਪ੍ਰਬੰਧ ਕਰਾਂਗੇ। ਖੇਤੀ ਆਧਾਰਿਤ ਅਤੇ ਔਰਤਾਂ ਆਧਾਰਿਤ ‘ਲਘੂ ਉਦਯੋਗਾਂ’ ਲਈ ਨਵੀਂ ਨੀਤੀ ਬਣਾਈ ਜਾਵੇਗੀ ਤਾਂ ਜੋ ਇੱਥੇ ਵੱਧ ਤੋਂ ਵੱਧ ਉਦਯੋਗ ਆਉਣ ਅਤੇ ਸਾਡੇ ਬੱਚਿਆਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲ ਸਕਣ। ਖੇਡਾਂ ਲਈ ਲੋੜੀਂਦੇ ਸਾਰੇ ਸਟੇਡੀਅਮ ਇੱਥੇ ਬਣਾਏ ਜਾਣਗੇ। ਇਸ ਨਾਲ ਨੌਜਵਾਨਾਂ ਨੂੰ ਨਸ਼ਾ ਛੱਡਣ ਵਿੱਚ ਵੀ ਮਦਦ ਮਿਲੇਗੀ। ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement