Punjab News: ਸੁਖਬੀਰ ਸਿੰਘ ਬਾਦਲ ਨੂੰ ਮੁਆਫ਼ ਦਿਵਾਉਣ ਤੋਂ ਹਰਜਿੰਦਰ ਸਿੰਘ ਧਾਮੀ ਗ਼ੁਰੇਜ ਕਰਨ- ਢੀਂਡਸਾ
Published : Nov 9, 2024, 8:57 am IST
Updated : Nov 9, 2024, 8:57 am IST
SHARE ARTICLE
Harjinder Singh Dhami refused to pardon Sukhbir Singh Badal - Dhindsa
Harjinder Singh Dhami refused to pardon Sukhbir Singh Badal - Dhindsa

Punjab News: ਕਿਹਾ- ਅਕਾਲੀ ਆਗੂਆਂ ਨੂੰ ਬੀਤੇ ਸਮੇਂ ਦੀਆਂ ਗਲਤੀਆਂ ਤੋਂ ਸਬਕ ਸਿੱਖਣ ਦੀ ਲੋੜ

 

Punjab News: ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਮੁੜ ਗੰਭੀਰ ਗ਼ਲਤੀਆਂ ਕਰ ਰਹੇ ਹਨ। ਸ਼ੁਕਰਵਾਰ ਨੂੰ ਸੁਨਾਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਕ ਸੁਲਝੀ ਹੋਈ ਸ਼ਖ਼ਸੀਅਤ ਹਨ ਪਰ ਉਨ੍ਹਾਂ ਨੂੰ ਸੁਖਬੀਰ ਬਾਦਲ ਨੂੰ ਮੁਆਫ਼ੀ ਦਿਵਾਉਣ ਦੇ ਇਰਾਦੇ ਨਾਲ ਸਿੰਘ ਸਾਹਿਬ ’ਤੇ ਦਬਾਅ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਦਲਜੀਤ ਸਿੰਘ ਚੀਮਾ ਨੇ ਡੇਰਾ ਮੁਖੀ ਨੂੰ ਮਾਫ਼ੀ ਦਿਵਾਉਣ ਵਿਚ ਪਹਿਲਾਂ ਜੋ ਭੂਮਿਕਾ ਨਿਭਾਈ ਸੀ, ਉਹੀ ਰੋਲ ਹੁਣ ਸੁਖਬੀਰ ਸਿੰਘ ਬਾਦਲ ਨੂੰ ਮਾਫ਼ੀ ਦਿਵਾਉਣ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਨਿਭਾਇਆ ਜਾ ਰਿਹਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਦਬਾਅ ਬਣਾਉਣ ਦੇ ਇਰਾਦੇ ਨਾਲ ਫ਼ਤਿਹਗੜ੍ਹ ਸਾਹਿਬ ’ਚ ਗੁਪਤ ਮੀਟਿੰਗ ਹੋਈ ਹੈ। ਬੀਤੇ ਸਮੇਂ ਦੀਆਂ ਗ਼ਲਤੀਆਂ ਤੋਂ ਸਬਕ ਸਿੱਖਣ ਦੀ ਲੋੜ ਹੈ। ਉਨ੍ਹਾਂ ਗ਼ਲਤੀਆਂ ਕਾਰਨ ਅੱਜ ਅਕਾਲੀ ਦਲ ਕਿੱਥੇ ਖੜ੍ਹਾ ਹੈ? ਜੇਕਰ ਅਜਿਹੀਆਂ ਗ਼ਲਤੀਆਂ ਦੁਬਾਰਾ ਹੋਈਆਂ ਤਾਂ ਸਿੱਖ ਕੌਮ ਮੁਆਫ਼ ਨਹੀਂ ਕਰੇਗੀ।

ਢੀਂਡਸਾ ਨੇ ਕਿਹਾ ਕਿ ਸੁਧਾਰ ਲਹਿਰ ਕਦੇ ਵੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰਨਾ ਚਾਹੁੰਦੀ। ਆਮ ਸਿੱਖ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਸੁਖਬੀਰ ਬਾਦਲ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਣ ਵਾਲੇ ਆਗੂ ਨੂੰ ਪਾਰਟੀ ’ਚੋਂ ਬਾਹਰ ਕੱਢ ਦਿਤਾ ਜਾਂਦਾ ਹੈ। ਸਿੰਘ ਸਾਹਿਬ ਜਾਂ ਅਕਾਲ ਤਖ਼ਤ ਵਿਰੁਧ ਬੋਲਣ ਵਾਲੇ ਆਗੂ ਨੂੰ ਚੁੱਪ ਕਰਾ ਦਿਤਾ ਜਾਂਦਾ ਹੈ।

ਸਿੱਖ ਕੌਮ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਖੁੱਲ੍ਹ ਕੇ ਕੰਮ ਕਰਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ।  ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਝੋਨੇ ਦੀ ਅਦਾਇਗੀ ਤੁਰਤ ਕੀਤੀ ਜਾਵੇ। ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਝੋਨੇ ਦੇ ਸੀਜ਼ਨ ’ਚ ਇੰਨੀ ਮੁਸ਼ਕਲ ਪਹਿਲਾਂ ਕਦੇ ਨਹੀਂ ਆਈ। 

ਇਸ ਮੌਕੇ ਉਨ੍ਹਾਂ ਦੇ ਨਾਲ ਯਾਦਵਿੰਦਰ ਸਿੰਘ ਨਿਰਮਾਣ, ਲੱਕੀ ਜੱਸਲ, ਸੁਰਜੀਤ ਸ਼ੰਟੀ, ਬਲਜਿੰਦਰ ਕਾਕਾ, ਜਗਮੇਲ ਸਿੰਘ ਛਾਜਲਾ, ਪ੍ਰਿਤਪਾਲ ਸਿੰਘ ਕਾਲਾ ਆਦਿ ਹਾਜ਼ਰ ਸਨ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement