Patiala News : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਚੁਣਿਆ ਪ੍ਰਧਾਨ

By : BALJINDERK

Published : Nov 9, 2024, 4:27 pm IST
Updated : Nov 9, 2024, 4:27 pm IST
SHARE ARTICLE
ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

Patiala News : ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ 

Patiala News : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ
ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ।

ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜ਼ਾਨਚੀ ਚੁਣ ਲਿਆ ਗਿਆ। 

ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ।

ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

(For more news apart fromInternational Kabaddi player MLA Gurlal Ghanoor unanimously elected president of Kabaddi Association Punjab News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement