
Mohali News : ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖਰੜ ਤੋਂ ਦੋਵਾਂ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
Mohali News : ਗੁਰਪ੍ਰੀਤ ਸਿੰਘ ਹਰੀ ਨੌ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਤਲਕਾਂਡ 'ਚ ਸ਼ਾਮਲ ਦੋਵਾਂ ਸ਼ੂਟਰਾਂ ਨੂੰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖਰੜ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਅਰਸ਼ ਡੱਲਾ ਗੈਂਗ ਨਾਲ ਜੁੜੇ ਹਨ।
ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ‘ਚ ਜ਼ਿਲ੍ਹਾ ਫਰੀਦਕੋਟ ਪੁਲਿਸ ਨੇ ਕੁਝ ਦਿਨ ਪਹਿਲਾਂ 2 ਸ਼ੱਕੀ ਸ਼ੂਟਰਾਂ ਦੇ ਸਕੈੱਚ ਜਾਰੀ ਕੀਤੇ ਹਨ। 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀਆਂ ਚਲਾ ਕੇ ਪਿੰਡ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ ’ਚ ਗੁਰਪ੍ਰੀਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਇਸ ਕਤਲ ਮਾਮਲੇ 'ਚ MP ਅੰਮ੍ਰਿਤਪਾਲ ਸਿੰਘ ਵੀ ਨਾਮਜ਼ਦ ਹੈ।
(For more news apart from Police got big success in Gurpreet Singh Harino murder case News in Punjabi, stay tuned to Rozana Spokesman)