Kapurthala News : ਕਪੂਰਥਲਾ 'ਚ NRI ਦੇ ਘਰ ਦੇ ਬਾਹਰ ਹੋਈ ਗੋਲੀਬਾਰੀ

By : BALJINDERK

Published : Nov 9, 2024, 3:25 pm IST
Updated : Nov 9, 2024, 3:25 pm IST
SHARE ARTICLE
NRI ਦੇ ਘਰ ਪੁਲਿਸ ਜਾਂਚ ਕਰਦੀ ਹੋਈ
NRI ਦੇ ਘਰ ਪੁਲਿਸ ਜਾਂਚ ਕਰਦੀ ਹੋਈ

Kapurthala News : ਗਰੀਬ ਲੜਕੀਆਂ ਦਾ ਕਰਵਾਇਆ ਸੀ ਵਿਆਹ, ਸੋਸ਼ਲ ਮੀਡੀਆ 'ਤੇ ਪਾਈ ਵੀਡੀਓ

Kapurthala News : ਕਪੂਰਥਲਾ 'ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ 'ਚ ਇਕ NRI ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ। ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੇਕਰ ਸੂਤਰਾਂ ਦੀ ਮੰਨੀਏ ਤਾਂ ਗੋਲੀ ਚਲਾਉਣ ਵਾਲੇ ਦੋਸ਼ੀਆਂ ਨੇ ਫਿਰੌਤੀ ਦਾ ਨੋਟ ਵੀ ਸੁੱਟਿਆ ਹੈ। ਜਿਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 6 ਰਾਊਂਡ ਫਾਇਰ ਕੀਤੇ ਗਏ।

ਬੀਤੀ ਰਾਤ ਕਰੀਬ 11:30 ਵਜੇ ਪਿੰਡ ਕੋਟ ਕਰਾਰ ਖਾਂ ’ਚ ਇੱਕ ਐਨਆਰਆਈ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਦੀਪ ਕਰਨ ਸਮੇਤ ਸਦਰ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਕੀਤੀ।

ਦੱਸਿਆ ਜਾਂਦਾ ਹੈ ਕਿ ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਸਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਹ ਹਰਕਤ ਉਸੇ ਵੀਡੀਓ ਤੋਂ ਬਾਅਦ ਕੀਤੀ ਗਈ। ਹਾਲਾਂਕਿ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਸਬ-ਡਵੀਜ਼ਨ ਦੀਪਕਰਨ ਨੇ ਦੱਸਿਆ ਕਿ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਦੁਸ਼ਮਣੀ ਦੇ ਨਾਲ-ਨਾਲ ਹੋਰ ਵੀ ਕਈ ਨੁਕਤਿਆਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਉਸ ਨੇ ਫਿਰੌਤੀ ਦੇ ਮੁੱਦੇ ਦੀ ਪੁਸ਼ਟੀ ਨਹੀਂ ਕੀਤੀ ਹੈ।

ਦੱਸ ਦਈਏ ਕਿ 7 ਅਕਤੂਬਰ ਨੂੰ ਕਪੂਰਥਲਾ ਦੇ ਇਕ ਮੋਬਾਈਲ ਸ਼ੋਅਰੂਮ 'ਤੇ ਗੋਲੀਬਾਰੀ ਕਰਕੇ ਫਿਰੌਤੀ ਮੰਗਣ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵੱਡੇ ਵਪਾਰਕ ਘਰਾਣੇ ਅਜੇ ਵੀ ਡਰੇ ਹੋਏ ਹਨ। ਫਿਲਹਾਲ ਉਕਤ ਮਾਮਲੇ 'ਚ ਪੁਲਿਸ ਨੇ ਗੋਲੀ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪਰ ਇਸ ਘਟਨਾ ਤੋਂ ਡਰਦਿਆਂ ਵੱਡੇ ਕਾਰੋਬਾਰੀਆਂ ਨੇ ਸੋਸ਼ਲ ਮੀਡੀਆ ਤੋਂ ਪਰਹੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।

(For more news apart from Shooting took place outside the house of an NRI in Kapurthala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement