ਹੋਟਲ MM Crown ਦੇ ਕਰਿੰਦੇ ਨੇ ਭੱਜ ਕੇ ਬਚਾਈ ਜਾਨ
ਜ਼ੀਰਕਪੁਰ: ਸ਼ਹਿਰ ਦੇ ਪਟਿਆਲਾ ਹਾਈਵੇ 'ਤੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਨੇ ਹੋਟਲ ਦੇ ਕਰਿੰਦੇ 'ਤੇ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਅਨੁਸਾਰ, ਕਰਿੰਦੇ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
ਫਾਇਰਿੰਗ ਦੌਰਾਨ ਦੋ ਕਾਰਾਂ ਨੂੰ ਵੀ ਨੁਕਸਾਨ ਪਹੁੰਚਿਆ। ਸੂਚਨਾ ਮਿਲਦੇ ਹੀ ਥਾਣਾ ਜ਼ੀਰਕਪੁਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
