Punjab Weather Update: ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ
Punjab Weather Update: ਪੰਜਾਬ ਵਿਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ ’ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ।
ਸੂਬੇ ’ਚ ਠੰਢ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ ’ਚ 4 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਪਛਮੀ ਗੜਬੜੀ ਕਾਰਨ ਇਹ ਬਦਲਾਅ ਹੋਵੇਗਾ। ਜਿਸ ਦਾ ਅਸਰ ਸਿੱਧੇ ਤੌਰ ’ਤੇ ਮੈਦਾਨੀ ਇਲਾਕਿਆਂ ’ਚ ਵੇਖਣ ਨੂੰ ਮਿਲੇਗਾ। ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਇਸ ਨਾਲ ਕੜਾਕੇ ਦੀ ਠੰਢ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਵਲੋਂ 11 ਤਾਰੀਖ਼ ਤਕ ਮੌਸਮ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਫਿਲਹਾਲ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
