ਮ੍ਰਿਤਕ ਜਤਿਨ ਕੁਮਾਰ ਡਿਲੀਵਰੀ ਬੁਆਏ ਦਾ ਕਰਦਾ ਸੀ ਕੰਮ
ਲੁਧਿਆਣਾ : ਲੁਧਿਆਣਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦੇ ਸਕੂਲ ਦੀ ਬੱਸ ਹੇਠ ਆਉਣ ਕਾਰਨ ਮੌਤ ਹੋ ਗਈ। ਜਤਿਨ ਕੁਮਾਰ ਦੀ ਮੌਤ ਤੋਂ ਬਾਅਦ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੇ ਸਕੂਲ ਦੀ ਬੱਸ ਨੂੰ ਭੰਨ ਦਿੱਤਾ। ਇਹ ਭਿਆਨਕ ਹਾਦਸਾ ਲੁਧਿਆਣਾ ਦੇ ਜੈਨ ਮੰਦਰ ਚੌਕ ਨੇੜੇ ਵਾਪਰਿਆ ਜਦਕਿ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 21 ਸਾਲਾ ਮ੍ਰਿਤਕ ਨੌਜਵਾਨ ਜਤਿਨ ਡਿਲੀਵਰੀ ਬੁਆਏ ਦਾ ਕੰਮ ਕਰਦਾ ਹੈ। ਘਟਨਾ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਮੌਕੇ ’ਤੇ ਪੁਲਿਸ ਟੀਮ ਪਹੁੰਚੀ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹਾਦਸੇ ਦੇ ਆਰੋਪੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਦਾ ਮ੍ਰਿਤਕ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ।
