
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ‘ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ...
ਕੋਟਕਪੁਰਾ (ਸਸਸ) : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ‘ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਜੱਥੇਦਾਰ ਧਿਆਨ ਸਿੰਘ ਮੰਡ ਅਤੇ ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ 1 ਜੂਨ 2018 ਤੋਂ ਚੱਲ ਰਿਹਾ ਬਰਗਾੜੀ ਮੋਰਚਾ ਫ਼ਿਲਹਾਲ ਖ਼ਤਮ ਨਹੀਂ ਕੀਤਾ ਗਿਆ। ਇਸ ਮੌਕੇ ‘ਤੇ ਬੋਲਦੇ ਹੋਏ ਜੱਥੇਦਾਰ ਮੰਡ ਨੇ ਕਿਹਾ ਕਿ ਬਰਗਾੜੀ ਮੋਰਚਾ ਖ਼ਤਨ ਨਹੀਂ ਹੋਇਆ ਹੈ।
ਇਸ ਦੇ ਪਹਿਲੇ ਪੜਾਅ ਤੋਂ ਬਾਅਦ ਦੂਜਾ ਪੜਾਅ ਸ਼ੁਰੂ ਕੀਤਾ ਜਾਵੇਗਾ, ਜਿਸ ਦੇ ਲਈ ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਤਿਆਰ ਰਹਿਣ ਲਈ ਕਿਹਾ। ਮੰਡ ਨੇ ਕਿਹਾ ਕਿ ਮੰਗਲਵਾਰ ਨੂੰ ਬਰਗਾੜੀ ਮੋਰਚੇ ਤੋਂ ਸ਼੍ਰੀ ਹਰਮੰਦਿਰ ਸਾਹਿਬ ਜਾਣਗੇ, ਜਿੱਥੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ।