
ਦਸ ਦਈਏ ਕਿ ਮ੍ਰਿਤਕ ਕਿਸਾਨ ਦੀ ਲਾਸ਼ ਸਿਵਲ ਹਸਪਤਾਲ ਜੈਤੋ ਵਿਖੇ ਮੋਰਚਰੀ 'ਚ ਰੱਖੀ ਹੋਈ ਹੈ।
ਜੈਤੋ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੀ ਮਦਦ ਲਈ ਸੰਘਰਸ਼ ਕਰ ਰਹੀ ਹੈ। ਤੋਂ ਕਿਸਾਨਾਂ 'ਤੇ ਲਾਏ ਜੁਰਮਾਨਿਆਂ ਨੂੰ ਮੁਆਫ ਕਰਾਉਣ, ਪਰਾਲੀ ਸਾੜਣ ਦੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਲਾਲ ਲਕੀਰ ਨੂੰ ਠੀਕ ਕਰਨ ਦੇ ਸਬੰਧ 'ਚ ਮੰਗਾਂ ਕੀਤੀਆਂ ਹਨ।
Photoਮੰਗਾਂ ਪੂਰੀਆਂ ਨਾ ਹੋਣ 'ਤੇ ਬੀਤੇ ਦਿਨ ਧਰਨੇ 'ਤੇ ਬੈਠੇ ਕਿਸਾਨ ਜਗਸੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਇਸ ਥਾਂ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ, ਉਸ ਦੀ ਪਤਨੀ ਗੁਰਮੀਤ ਕੌਰ, ਮੁੰਡਾ ਗੁਰਵਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਪਹੁੰਚ ਗਏ ਸਨ। ਧਰਨੇ ਦੀ ਅਤੇ ਸੱਥਰ 'ਤੇ ਬੈਠੇ ਲੋਕਾਂ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਕਰ ਰਹੇ ਸਨ।
Photoਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੁਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕਾਂ ਲਈ ਕਿਸਾਨ ਭਰਾ ਸ਼ਹੀਦ ਹੋਇਆ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ, ਯੂਨੀਅਨ ਤੇ ਰਿਸ਼ਤੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਫੈਸਲਾ ਲਿਆ ਕਿ ਉਸ ਦੇ ਪਰਿਵਾਰ ਨੂੰ ਸਰਕਾਰ ਵਲੋਂ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
Farming ਇਸ ਤੋਂ ਇਲਾਵਾ ਪਰਿਵਾਰ ਨੂੰ ਸਰਕਾਰ ਵਲੋਂ ਸਾਰੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪੰਜਾਬ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਕਤ ਪਰਿਵਾਰ ਨੂੰ ਸਰਕਾਰ 1 ਕਰੋੜ ਰੁਪਏ, ਸਰਕਾਰੀ ਨੌਕਰੀ ਅਤੇ ਮੈਡੀਕਲ ਸਹੂਲਤਾਂ ਦੇਣ ਸਬੰਧੀ ਐਲਾਨ ਨਹੀਂ ਕਰਦੀ, ਉਦੋਂ ਤੱਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
Farmingਦਸ ਦਈਏ ਕਿ ਮ੍ਰਿਤਕ ਕਿਸਾਨ ਦੀ ਲਾਸ਼ ਸਿਵਲ ਹਸਪਤਾਲ ਜੈਤੋ ਵਿਖੇ ਮੋਰਚਰੀ 'ਚ ਰੱਖੀ ਹੋਈ ਹੈ। ਇਸ ਥਾਂ 'ਤੇ ਪੂਰੀ ਸਕਿਓਰਿਟੀ ਲੱਗੀ ਹੋਈ ਹੈ ਤੇ ਇਸ ਥਾਂ 'ਤੇ ਕਿਸਾਨ ਦਰੀ ਵਿਛਾ ਕੇ ਬੈਠੇ ਹੋਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।