ਕੈਪਟਨ ਸਰਕਾਰ ਦਾ ਭਾਂਡਾ ਖਾਲੀ, ਮੁਲਾਜ਼ਮਾਂ ਨੇ ਦਿੱਤਾ ਅਲਟੀਮੇਟਮ!
Published : Dec 9, 2019, 4:08 pm IST
Updated : Dec 9, 2019, 4:21 pm IST
SHARE ARTICLE
Protest in chandigarh
Protest in chandigarh

ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਦੇ ਖਜਾਨੇ ਕਦੋਂ ਭਰਨੇ ਹਨ ਇਸ ਦਾ ਕੋਈ ਪਤਾ ਨਹੀਂ। ਪਰ ਇਸ ਦਾ ਹਰਜਾਨਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਭਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

Manpreet Singh Badal Manpreet Singh Badalਖ਼ਜ਼ਾਨਾ ਖਾਲੀ ਹੋਣ ਕਰ ਕੇ ਸਰਕਾਰ ਇਸ ਵਾਰ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਵੀ ਨਹੀਂ ਦੇ ਸਕੀ। ਰੋਸ ਵਧਣ ਕਰ ਕੇ ਸਰਕਾਰ ਨੇ ਕੁਝ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦਾ ਪ੍ਰਬੰਧ ਕੀਤਾ ਹਾ ਪਰ ਅਜੇ ਵੀ ਕਈ ਮੁਲਾਜ਼ਮ ਤਨਖਾਹ ਉਡੀਕ ਰਹੇ ਹਨ। ਹੁਣ ਤਨਖਾਹਾਂ ਨਾ ਮਿਲਣ ਕਰ ਕੇ ਪੰਜਾਬ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਆਵਾਜ਼ ਚੁੱਕੀ ਹੈ। ਮੁਲਾਜ਼ਮਾਂ ਨੇ ਟੈਕਨੀਕਲ ਸਿੱਖਿਆ ਦਾ ਕੰਮ ਬੰਦ ਕਰ ਦਿੱਤਾ ਹੈ।

Manpreet Singh Badal Manpreet Singh Badalਮੁਲਾਜ਼ਮਾਂ ਨੇ ਸਰਕਾਰ ਦੇ ਖ਼ਜ਼ਾਨਾ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦਸੰਬਰ ਅੱਧਾ ਲੰਘ ਚੱਲਿਆ ਹੈ ਪਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ। ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਮਾੜੇ ਆਰਥਿਕ ਹਾਲਾਤ ਹੋਣ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਵੀ ਕੀਤੀ ਸੀ।

Captain Amarinder Singh announces Captain Amarinder Singh ਇਸ ਦੇ ਬਾਵਜੂਦ ਸਰਕਾਰ ਤਨਖਾਹਾਂ ਦਾ ਪ੍ਰਬੰਧ ਨਹੀਂ ਕਰ ਸਕੀ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਤਨਖਾਹਾਂ ਨਹੀਂ ਆਉਣਗੀਆਂ, ਓਨੇ ਸਮੇਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਦਸ ਦਈਏ ਕਿ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਖਿਲਾਫ ਤੰਨਜ ਕੱਸਦੀਆਂ ਪੋਸਟਾਂ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀਆਂ ਹਨ। ਖਾਸ ਕਰ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੋਕਾਂ ਦਾ ਕਾਫੀ ਗੁੱਸਾ ਹੈ।

Captain Amrinder SinghCaptain Amrinder Singhਤਕਨੀਕੀ ਵਿਭਾਗ ਵਿਚ ਲਾਏ ਇਕ ਪੋਸਟਰ ਵਿਚ ਬਾਦਲ ਨੂੰ ਭੀਗ ਮੰਗਦੇ ਵਿਖਾਇਆ ਗਿਆ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਬਾਦਲ ਦੀ ਫੋਟੋ ਨਾਲ ਛੇੜਛਾੜ ਕਰਕੇ ਮੰਤਰੀ ਨੂੰ ਇਕ ਭਿਖਾਰੀ ਵਜੋਂ ਵਿਖਾਇਆ ਗਿਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।                             

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement