ਕਿਸਾਨ ਜਥੇਬੰਦੀਆਂ ਵਿਚ ਫੁੱਟ ਪਾਉਣੀ ਚਾਹੁੰਦੇ ਹਨ ਅਮਿਤ ਸ਼ਾਹ : ਭਗਵੰਤ ਮਾਨ
Published : Dec 9, 2020, 3:40 pm IST
Updated : Dec 9, 2020, 3:40 pm IST
SHARE ARTICLE
Bhagwant Mann
Bhagwant Mann

ਕਿਸਾਨ ਜਥੇਬੰਦੀਆਂ ਦੇ ਏਕੇ ਨੇ ਸਰਕਾਰ ਦੀਆਂ ਚਾਲਾਂ ਨੂੰ ਕੀਤਾ ਫੇਲ੍ਹ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੰਤੂ ਕਿਸਾਨ ਯੂਨੀਅਨਾਂ ਦੇ ਏਕੇ ਸਾਹਮਣੇ ਮੋਦੀ ਸਰਕਾਰ ਦੀਆਂ ਇਹ ਟੁਚੀਆਂ ਹਰਕਤਾ ਫੇਲ੍ਹ ਹੋ ਜਾਂਦੀਆਂ ਹਨ।

Bhagwant mannBhagwant mann

ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੰਗਲਵਾਰ ਦੀ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਵਿਚ 40 ਵਿਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾ) ਨੂੰ ਮੀਟਿੰਗ ਵਿਚ ਨਾ ਬੁਲਾਇਆ ਗਿਆ।

amit shahAmit shah

ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ ਸੀ ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਅਲੱਗ-ਅਲੱਗ ਥਾਂ ਉਤੇ ਭੇਜਿਆ ਗਿਆ। ਇਸ ਤੋਂ ਬਾਅਦ ਮੀਟਿੰਗ ਦੇ ਕਈ ਸਥਾਨ ਬਦਲੇ ਗਏ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੂੰ ਕਿਸ ਥਾਂ ਉਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਲਿਜਾਇਆ ਜਾ ਰਿਹਾ ਹੈ।

Amit shah Amit shah- Farmer

ਮਾਨ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾਂ ਨੂੰ ਖੇਰੂ-ਖੇਰੂ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿਚ ਆਪਸੀ ਫੁੱਟ ਪਾ ਕੇ ਮਤਭੇਦ ਪੈਦਾ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਅਤੇ ਸਰਕਾਰ ਦੀ ਚਾਲ ਨੂੰ ਫੇਲ੍ਹ ਕਰ ਦਿੰਦੇ ਹਨ।

Bhagwant Mann Bhagwant Mann

ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਅਜੇ ਵੀ ਭੁੱਲੇਖੇ ਵਿਚ ਹੈ। ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਦੇਸ਼ ਵਿਆਪੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਕੇਂਦਰ ਸਰਕਾਰ ਨੇ ਇਸ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਗੋਂ ਅੰਦੋਲਨ ਹੋਰ ਮਜ਼ਬੂਤ ਹੋ ਕੇ ਉਭਰਿਆ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਆਪਣੀਆਂ ਟੁਚੀਆਂ ਹਰਕਤਾਂ ਤੋਂ ਬਾਜ ਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement