
ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵੀਰਵਾਰ ਨੂੰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ 'ਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ।
Sucha Singh Chhotepur
ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਖੜ੍ਹੀ ਕਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਸੀ ਪਰ ਆਪ ਨੇ ਇਨ੍ਹਾਂ ਨੂੰ ਧੋਖਾ ਦਿੱਤਾ ਸੀ।
Sucha Singh Chhotepur
ਉਨ੍ਹਾਂ ਕਿਹਾ ਕਿ ਜਿਸ ਦਿਨ ਛੋਟੇਪੁਰ ਨੇ 'ਆਪ' ਨੂੰ ਛੱਡਿਆ ਸੀ, 'ਆਪ' ਉਸ ਦਿਨ ਹੀ ਡਿੱਗ ਪਈ ਸੀ। ਇਨ੍ਹਾਂ ਦੇ ਸਾਰੇ ਵਰਕਰ ਤੇ ਹਰ ਇੱਕ ਆਮ-ਖ਼ਾਸ ਬੰਦਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸੋਚ 'ਆਪ' ਲੈ ਕੇ ਚੱਲੀ ਸੀ, ਉਹ ਹੁਣ ਬਦਲ ਗਈ ਹੈ। ਹੁਣ ਸਿਰਫ ਕੇਜਰੀਵਾਲ ਨੇ ਸਭ ਕੁਝ ਕੈਪਚਰ ਕਰ ਲਿਆ ਹੈ। ਜੇ ਕੋਈ ਕੇਜਰੀਵਾਲ ਦੀ ਨਹੀਂ ਮੰਨਦਾ, ਉਸ ਨੂੰ ਭਜਾ ਦਿੱਤਾ ਜਾਂਦਾ ਹੈ।