ਮੁੱਖ ਮੰਤਰੀ ਚੰਨੀ ਦੀ ਖੋਖਲੀ ਬਿਆਨਬਾਜ਼ੀ ਨੇ ਸਕੂਲੀ ਬੱਚੇ ਵੀ ਨਹੀਂ ਬਖ਼ਸ਼ੇ : ਪ੍ਰਿੰਸੀਪਲ ਬੁੱਧਰਾਮ
Published : Dec 9, 2021, 4:43 pm IST
Updated : Dec 9, 2021, 4:43 pm IST
SHARE ARTICLE
 Principal Budh Ram
Principal Budh Ram

'ਆਪ' ਵਿਧਾਇਕ ਨੇ ਕਿਹਾ- ਮੁੱਖ ਮੰਤਰੀ ਚੰਨੀ ਅਤੇ ਪਰਗਟ ਸਿੰਘ ਸਰਕਾਰੀ ਸਿੱਖਿਆ ਵਿਵਸਥਾ ਦੀ ਹਕੀਕਤ ਮੰਨਣ ਲਈ ਤਿਆਰ ਨਹੀਂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਝੂਠੇ ਐਲਾਨਾਂ ਦੇ ਸਿਲਸਿਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਹੀਂ ਬਖ਼ਸ਼ਿਆ, ਕਿਉਂਕਿ ਸਰਦੀਆਂ ਸ਼ੁਰੂ ਹੋ ਚੁੱਕੀਆਂ ਹਨ ਪਰੰਤੂ ਐਲਾਨ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਚੰਨੀ ਸਰਕਾਰ ਸਕੂਲੀ ਵਰਦੀਆਂ ਮੁਹੱਈਆ ਨਹੀਂ ਕਰਵਾ ਸਕੀ।  ਦੂਜੇ ਪਾਸੇ ਸਿੱਖਿਆ ਮੰਤਰੀ ਪਰਗਟ ਸਿੰਘ ਸਰਕਾਰੀ ਸਕੂਲਾਂ ਦੇ ਗੇਟਾਂ ਅਤੇ ਦੀਵਾਰਾਂ 'ਤੇ ਮਹਿਜ਼ ਕਲੀ-ਪੋਚਾ ਕਰਕੇ ਹੀ ਸਰਕਾਰੀ ਸਕੂਲਾਂ ਦੀ ਖ਼ਸਤਾ-ਹਾਲ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੱਸਣ ਕਿ 5 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਪਾਵਰਕਾਮ ਦੇ ਡਿਫਾਲਟਰ ਕਿਉਂ ਹੋ ਗਏ, ਕੀ ਬਿਜਲੀ ਦੇ ਕਨੈਕਸ਼ਨ ਤੋਂ ਬਿਨਾ ਕੋਈ ਸਕੂਲ ਸਮਾਰਟ ਹੋ ਸਕਦਾ ਹੈ?

CM Charanjit Singh ChanniCM Charanjit Singh Channi

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪਿਛਲੇ 35- 40 ਸਾਲਾਂ ਤੋਂ ਕਾਂਗਰਸ ਅਤੇ ਬਾਦਲ- ਭਾਜਪਾ ਦੀਆਂ ਸਰਕਾਰਾਂ ਨੇ ਨਿੱਜੀ ਖੇਤਰ ਨਾਲ ਮਿਲ ਕੇ ਇੱਕ ਸਾਜ਼ਿਸ਼ ਰਾਹੀਂ ਪੰਜਾਬ ਦੇ ਸਰਕਾਰੀ ਸਕੂਲਾਂ, ਕਾਲਜਾਂ, ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ (ਸਿੱਖਿਆ ਅਤੇ ਸਿਹਤ ਵਿਵਸਥਾ) ਦਾ ਸਭ ਤੋਂ ਵੱਧ ਨੁਕਸਾਨ ਕੀਤਾ। ਜਿਸ ਕਾਰਨ ਅੱਜ ਸੂਬੇ ਦੀ ਮੁੱਢਲੀ ਸਿੱਖਿਆ ਤੋਂ ਲੈ ਕੇ ਉੁਚੇਰੀ ਸਿੱਖਿਆ ਹਾਸ਼ੀਏ ਤੋਂ ਵੀ ਪਾਰ ਚਲੀ ਗਈ ਹੈ। ਪ੍ਰੰਤੂ ਸਾਡੇ ਮੁੱਖ ਮੰਤਰੀ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਕੈਪਟਨ ਅਤੇ ਬਾਦਲਾਂ ਵਾਂਗ ਅਸਲੀਅਤ ਕਬੂਲਣ ਦੀ ਥਾਂ ਹਕੀਕਤ 'ਤੇ ਪਰਦੇ ਅਤੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਇਹ ਵੱਖਰੀ ਗੱਲ ਹੈ ਕਿ ਪੰਜਾਬ ਦੇ ਲੋਕ ਅਤੇ ਮਾਪੇ ਨਾ ਚੰਨੀ ਦੇ ਫ਼ੋਕੇ ਐਲਾਨਾਂ 'ਤੇ ਵਿਸ਼ਵਾਸ਼ ਕਰ ਰਹੇ ਹਨ ਅਤੇ ਨਾ ਹੀ ਪਰਗਟ ਸਿੰਘ ਦੇ ਨੰਬਰ- ਵਨ ਸਕੂਲਾਂ ਦੇ ਦਾਅਵਿਆਂ ਨੂੰ ਮੰਨ ਰਹੇ ਹਨ।

Principal Budh RamPrincipal Budh Ram

'ਆਪ' ਆਗੂ ਨੇ ਕਿਹਾ ਕਿ ਐਨਾ ਹੀ ਨਹੀਂ ਦਿੱਲੀ ਸਰਕਾਰ ਦੇ ਸਕੂਲਾਂ ਨਾਲ ਪੰਜਾਬ ਦੇ ਸਕੂਲਾਂ ਦੀ ਤੁਲ਼ਨਾ ਲਈ ਚੁਣੌਤੀ ਦੇ ਕੇ ਪਰਗਟ ਸਿੰਘ ਉਲਟਾ ਮਜ਼ਾਕ ਦੇ ਪਾਤਰ ਬਣੇ ਹਨ। ਉਨਾਂ ਕਿਹਾ ਕਿ ਪੰਜਾਬ 'ਚ ਸਰਦੀਆਂ ਜ਼ੋਰ ਫੜ ਚੁੱਕੀਆਂ ਹਨ, ਪ੍ਰੰਤੂ ਮੁੱਖ ਮੰਤਰੀ ਚੰਨੀ ਦਾ ਸਰਕਾਰੀ ਸਕੂਲਾਂ 'ਚ ਪੜਦੇ ਸਾਰੇ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਦੇਣ ਦਾ ਐਲਾਨ ਵੀ ਖੋਖਲਾ ਐਲਾਨ ਹੀ ਸਾਬਤ ਹੋ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਚੰਨੀ ਸਰਕਾਰ ਨੂੰ ਵੋਟਾਂ ਲਈ ਸਕੂਲੀ ਵਿਦਿਆਰਥੀਆਂ ਨੂੰ ਬਖ਼ਸ਼ ਦੇਣਾ ਚਾਹੀਦਾ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ ਬਹੁਗਿਣਤੀ ਬੱਚੇ ਆਮ ਅਤੇ ਗ਼ਰੀਬ ਵਰਗ ਨਾਲ ਸੰਬੰਧਿਤ ਪਰਿਵਾਰਾਂ ਤੋਂ ਹਨ। ਅਜਿਹੇ ਮਾਸੂਮਾਂ ਨੂੰ ਲਾਰਾ ਲਾਉਣਾ ਮਜਬੂਰੀ ਅਤੇ ਗ਼ਰੀਬੀ ਦਾ ਮਜ਼ਾਕ ਹੈ। ਜੋ ਕਿਸੇ ਵੀ ਸਰਕਾਰ ਅਤੇ ਸਿਆਸੀ ਦਲ ਨੂੰ ਸ਼ੋਭਾ ਨਹੀਂ ਦਿੰਦਾ।

CM ChanniCM Channi

ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਤਾਜ਼ਾ ਰਿਪੋਰਟਾਂ ਮੁਤਾਬਿਕ ਪੰਜਾਬ ਦੇ 5 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਪਾਵਰਕਾਮ (ਬਿਜਲੀ ਵਿਭਾਗ) ਦੇ ਡਿਫਾਲਟਰ ਹਨ, ਅਰਥਾਤ ਇਹ ਸਰਕਾਰੀ ਸਕੂਲ ਬਿਜਲੀ ਦਾ ਬਿੱਲ ਹੀ ਨਹੀਂ ਭਰ ਸਕੇ। ਇਹ ਮੰਦਭਾਗਾ ਵਰਤਾਰਾ ਪੰਜਾਬ ਸਰਕਾਰ ਦੇ ਮੂੰਹ 'ਤੇ ਚਪੇੜ ਹੈ ਅਤੇ ਸਕੂਲੀ ਸਿੱਖਿਆ ਬਾਰੇ ਪੰਜਾਬ ਸਰਕਾਰ ਦੇ ਇੱਕ ਨੰਬਰੀ ਦਾਅਵੇ ਦੀ ਪੋਲ ਖੋਲਦਾ ਹੈ।

Principal Budh RamPrincipal Budh Ram

ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰਾਂ ਸਮਝ ਚੁੱਕੇ ਹਨ ਕਿ ਕਾਂਗਰਸ, ਬਾਦਲ ਅਤੇ ਭਾਜਪਾ ਵਰਗੀਆਂ ਰਿਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਦੇ ਸਰਕਾਰੀ ਸਿੱਖਿਆ ਅਤੇ ਸਿਹਤ ਵਿਵਸਥਾ ਨੂੰ ਸੁਧਾਰ ਨਹੀਂ ਸਕਦੀਆਂ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆਂ-ਕਲਪ ਸਿਰਫ਼ ਕੇਜਰੀਵਾਲ ਮਾਡਲ ਹੀ ਕਰ ਸਕਦਾ ਹੈ। ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ 'ਚ ਚੌਥੀ ਗਰੰਟੀ ਦੇ ਚੁੱਕੇ ਹਨ ਕਿ ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਸਰਕਾਰੀ ਸਕੂਲਾਂ 'ਚ ਬਿਹਤਰੀਨ ਸਿੱਖਿਆ ਪੂਰੀ ਤਰਾਂ ਮੁਫ਼ਤ ਮੁਹੱਈਆ ਕੀਤੀ ਜਾਵੇਗੀ। ਇਸ ਲਈ 2022 'ਚ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement