ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਸਰਕਾਰ ਦੀ ਪਹਿਲ
Published : Dec 9, 2021, 5:46 pm IST
Updated : Dec 9, 2021, 5:46 pm IST
SHARE ARTICLE
Punjab Govt's initiative to provide career counselling and higher education to commerce students
Punjab Govt's initiative to provide career counselling and higher education to commerce students

ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗ ਨੇ ਆਈ.ਸੀ.ਏ.ਆਈ. ਨਾਲ ਕੀਤਾ ਸਮਝੌਤਾ ਸਹੀਬੱਧ

ਚੰਡੀਗੜ੍ਹ : ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ 'ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।

Punjab Govt's initiative to provide career counselling and higher education to commerce studentsPunjab Govt's initiative to provide career counselling and higher education to commerce students

ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸ਼ਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਸਿੱਖਿਆ ਮੰਤਰੀ ਨੇ ਸੀ.ਏ.ਅਸ਼ਵਨੀ ਗੁਪਤਾ ਅਤੇ ਆਈ.ਸੀ.ਏ.ਆਈ. ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ।

Punjab Govt's initiative to provide career counselling and higher education to commerce studentsPunjab Govt's initiative to provide career counselling and higher education to commerce students

ਜ਼ਿਕਰਯੋਗ ਹੈ ਕਿ ਆਈ.ਸੀ.ਏ.ਆਈ. ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ। ਆਈ.ਸੀ.ਏ.ਆਈ. ਵੱਲੋਂ ਕੀਤੀਆਂ ਅਨੇਕਾ ਪਹਿਲਕਦਮੀਆਂ ਵਿੱਚੋਂ ਇੱਕ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਹੈ ਜੋ ਕਿ ਬਹੁਤ ਮਹੱਤਵਪੂਰਨ ਹੈ।

ਇਸ ਸਮਝੌਤੇ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਆਈ.ਸੀ.ਏ.ਆਈ. ਦੇ ਸਕੱਤਰ  ਤੇ ਉਚੇਰੀ ਸਿੱਖਿਆ ਵਿਭਾਗ ਦੀ ਤਰਫੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਤਰਫੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਦਸਤਖਤ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ, ਸੀਨੀਅਰ ਚਾਰਟਰਡ ਅਕਾਊਂਟੈਂਟ ਡਾ. ਅਸ਼ਵਨੀ ਕੁਮਾਰ, ਸੀ.ਏ. ਅਵਿਨਾਸ਼ ਗੁਪਤਾ, ਚੇਅਰਮੈਨ ਐਨ.ਆਈ.ਆਰ.ਸੀ. ਅਤੇ ਅਲੋਕ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement