ਹਰੀਸ਼ ਕੁਮਾਰ ਜੈਨ ਨੇ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Dec 9, 2021, 5:03 pm IST
Updated : Dec 9, 2021, 5:03 pm IST
SHARE ARTICLE
Harish Kumar Jain takes over as Chairman SADB in presence of Deputy CM Randhawa
Harish Kumar Jain takes over as Chairman SADB in presence of Deputy CM Randhawa

ਨਵ-ਨਿਯੁਕਤ ਚੇਅਰਮੈਨ ਜੈਨ ਨੇ ਮੁੱਖ ਮੰਤਰੀ , ਉਪ ਮੁੱਖ ਮੰਤਰੀ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

ਚੰਡੀਗੜ੍ਹ -  ਹਰੀਸ਼ ਕੁਮਾਰ ਜੈਨ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ (ਐਸ.ਏ.ਡੀ.ਬੀ.) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।

ਅੱਜ ਇੱਥੇ ਸੈਕਟਰ 17 ਸਥਿਤ ਬੈਂਕ ਦੇ ਮੁੱਖ ਦਫਤਰ ਵਿਖੇ ਸ੍ਰੀ ਜੈਨ ਦੇ ਅਹੁਦਾ ਸੰਭਾਲਣ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ, ਦਵਿੰਦਰ ਸਿੰਘ ਘੁਬਾਇਆ ਤੇ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐਸ.ਏ.ਡੀ.ਬੀ. ਦੇ ਜਨਰਲ ਮੈਨੇਜਰ ਰਾਜਵਿੰਦਰ ਕੌਰ ਰੰਧਾਵਾ ਤੇ ਡਿਪਟੀ ਜਨਰਲ ਮੈਨੇਜਰ ਜਗਦੀਪ ਘਈ ਵੀ ਹਾਜ਼ਰ ਸਨ।

Harish Kumar Jain takes over as Chairman SADB in presence of Deputy CM RandhawaHarish Kumar Jain takes over as Chairman SADB in presence of Deputy CM Randhawa

ਉਪ ਮੁੱਖ ਮੰਤਰੀ ਸ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਸਿੱਧੇ ਤੌਰ ਉੱਤੇ ਕਿਸਾਨਾਂ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਜੈਨ ਜ਼ਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਬੈਂਕ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।

ਨਵ-ਨਿਯੁਕਤ ਚੇਅਰਮੈਨ ਸ੍ਰੀ ਜੈਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

Harish Kumar Jain takes over as Chairman SADB in presence of Deputy CM RandhawaHarish Kumar Jain takes over as Chairman SADB in presence of Deputy CM Randhawa

ਹਰੀਸ਼ ਕੁਮਾਰ ਜੈਨ ਇਸ ਤੋਂ ਪਹਿਲਾ ਨਗਰ ਕੌਂਸਲ ਜ਼ੀਰਾ ਦੇ ਮੀਤ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਵਪਾਰ ਸੈੱਲ ਦੇ ਮੀਤ ਪ੍ਰਧਾਨ ਤੇ ਜੈਨ ਸਭਾ ਦੇ ਉੱਤਰੀ ਜ਼ੋਨ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ ਕੋਟਲੀ, ਉਦੈ ਜੈਨ, ਜਤਿਨ ਜਿੰਦਲ, ਕੁਲਦੀਪ ਸਿੰਘ ਜੌਹਲ, ਮਨਜੀਤ ਸਿੰਘ ਚਹਿਲ, ਸਾਬਕਾ ਆਈ ਏ ਐਸ ਅਧਿਕਾਰੀ ਅਸ਼ੋਕ ਕੁਮਾਰ ਗੁਪਤਾ

ਅਮਰੀਕ ਸਿੰਘ ਰਾਜੂ, ਹਰਪਾਲ ਸਿੰਘ, ਗੁਰਮੀਤ ਸਿੰਘ ਸ਼ੀਰਾ, ਨਰਿੰਦਰ ਸਿੰਘ ਨਿੰਦੀ, ਕੁਲਬੀਰ ਸਿੰਘ ਟਿੰਮੀ ਚੇਅਰਮੈਨ, ਰਛਪਾਲ ਸਿੰਘ ਗਿੱਲ ਪ੍ਰਧਾਨ, ਬਲਵਿੰਦਰ ਸਿੰਘ ਬੁੱਟਰ ਵਾਈਸ ਚੇਅਰਮੈਨ, ਬਿੱਟੂ ਵਿੱਜ, ਸੀਤਲ ਦਾਸ ਜੈਨ, ਕਾਲਾ ਜੈਨ, ਵੀਰ ਸਿੰਘ ਚਾਵਲਾ, ਬਾਬੂ ਰਾਮ ਭੜਾਣਾ, ਭਾਰਤੀ ਬਾਂਸਲ, ਵਰਿੰਦਰ ਕੁਮਾਰ ਜੈਨ, ਰਾਜੂ ਜੈਨ, ਗੁਰਿੰਦਰਪਾਲ ਸਿੰਘ ਕਾਲਾ ਸਾਬਕਾ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਸਰਪੰਚ, ਰੇਸ਼ਮ ਸਿੰਘ ਸਰਪੰਚ, ਚੀਕੂ ਜੈਨ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement