ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ CM ਵਲੋਂ DCs ਨੂੰ ਪਹਿਲਕਦਮੀ ਸ਼ੁਰੂ ਕਰਨ ਦੇ ਨਿਰਦੇਸ਼
Published : Dec 9, 2021, 9:59 pm IST
Updated : Dec 9, 2021, 9:59 pm IST
SHARE ARTICLE
CM Channi and DCs
CM Channi and DCs

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਅਤੇ 25000 ਰੁਪਏ ਦਾ ਇਨਾਮ ਪਾਓ

ਚੰਡੀਗੜ੍ਹ: ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ `ਤੇ ਸਥਿਰ ਰਹਿਣ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਖਣਨ ਵਾਲੀਆਂ ਥਾਵਾਂ `ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ  ਇਸ ਸਬੰਧ ਵਿੱਚ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਲਈ 25000 ਰੁਪਏ ਦੇ ਇਨਾਮ ਦਾ ਐਲਾਨ ਕਰਨ ਲਈ ਵੀ ਕਿਹਾ।

CM Channi and DCsCM Channi and DCs

ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਅੰਤਿਮ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸ ਨੂੰ ਇਹ ਮਾਈਨਿੰਗ ਵਾਲੀਆਂ ਥਾਵਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਈ ਜਾਵੇ। ਚੰਨੀ ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ਼ ਟਰੱਕਾਂ ਤੋਂ  5.50 ਪ੍ਰਤੀ ਕਿਊਬਿਕ ਫੁੱਟ ਚਾਰਜ ਕੀਤਾ ਜਾਵੇ। 

CM Channi and DCsCM Channi and DCs

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਸਬੰਧੀ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ ਅਤੇ ਰੋਪੜ ਜ਼ਿਲ੍ਹਿਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦਰਮਿਆਨ ਤਾਲਮੇਲ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement