ਡੇਰਾ ਪ੍ਰੇਮੀ ਕਤਲ ਮਾਮਲਾ: ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ 6ਵਾਂ ਸ਼ੂਟਰ 5 ਦਿਨਾਂ ਰਿਮਾਂਡ ’ਤੇ ਭੇਜਿਆ
Published : Dec 9, 2022, 7:07 pm IST
Updated : Dec 9, 2022, 7:07 pm IST
SHARE ARTICLE
 Dera lover murder case
Dera lover murder case

ਅੱਜ 6ਵੇਂ ਸ਼ੂਟਰ ਜਤਿੰਦਰ ਕੁਮਾਰ ਨੂੰ ਵੀ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਫਰੀਦਕੋਟ ਲਿਆਂਦਾ ਗਿਆ

 

ਫਰੀਦਕੋਟ  : ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਕਾਂਡ ਮਾਮਲੇ 'ਚ ਰੋਹਤਕ ਦੇ ਰਹਿਣ ਵਾਲੇ ਇੱਕ ਹੋਰ ਸ਼ੂਟਰ ਜਤਿੰਦਰ ਕੁਮਾਰ ਉਰਫ ਜੀਤੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਫਰੀਦਕੋਟ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕੀਤਾ ਹੈ। ਮਾਣਯੋਗ ਅਦਾਲਤ ਨੇ ਉਕਤ ਮੁਲਜ਼ਮ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਰਵਜੀਤ ਸਿੰਘ ਨੇ ਦੱਸਿਆ ਡੇਰਾ ਪ੍ਰੇਮੀ ਕਤਲ ਮਾਮਲੇ 'ਚ ਫਰੀਦਕੋਟ ਪੁਲਿਸ ਕੋਲ ਪਹਿਲਾਂ ਤੋਂ ਹੀ ਪੰਜ ਸ਼ੂਟਰਾਂ ਦੀ ਰਿਮਾਂਡ ਹੈ ਅਤੇ ਅੱਜ 6ਵੇਂ ਸ਼ੂਟਰ ਜਤਿੰਦਰ ਕੁਮਾਰ ਨੂੰ ਵੀ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਫਰੀਦਕੋਟ ਲਿਆਂਦਾ ਗਿਆ, ਜਿੱਥੇ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਜਿਸ ਵੇਲੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਕਤਲ ਕੀਤੀ ਗਿਆ ਸੀ ਉਸ ਵੇਲੇ ਹੋਈ ਗੋਲ਼ੀਬਾਰੀ ਦੌਰਾਨ ਸ਼ੂਟਰਾਂ ਵੱਲੋਂ ਚਲਾਈਆਂ ਜਾ ਰਹੀਆਂ ਗੋਲ਼ੀਆਂ ਦੌਰਾਨ ਸ਼ੂਟਰ ਜਤਿੰਦਰ ਦੇ ਪੈਰ 'ਚ ਗੋਲ਼ੀ ਲੱਗ ਗਈ ਸੀ, ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement