ਗੁਰੂ-ਚੇਲੇ ਦਾ ਪਵਿੱਤਰ ਰਿਸ਼ਤਾ ਸ਼ਰਮਸਾਰ - ਅਧਿਆਪਕ ਵੱਲੋਂ 11ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ 
Published : Dec 9, 2022, 1:28 pm IST
Updated : Dec 9, 2022, 3:08 pm IST
SHARE ARTICLE
Image
Image

ਪਰਿਵਾਰ ਵੱਲੋਂ ਇਨਸਾਫ਼ ਲਈ ਕਿਸਾਨ ਯੂਨੀਅਨ ਦੀ ਹਿਮਾਇਤ ਨਾਲ ਧਰਨਾ 

 

ਸੰਗਰੂਰ - ਪਿੰਡ ਲੱਡਾ 'ਚ ਅਧਿਆਪਕ ਵੱਲੋਂ 11ਵੀਂ ਕਲਾਸ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਸੰਗਰੂਰ ਦੇ ਸਕੂਲ 'ਚ 11ਵੀਂ ਕਲਾਸ ਦੀ ਵਿਦਿਆਰਥਣ ਹੈ। 

ਬੀਤੀ 28 ਅਕਤੂਬਰ ਨੂੰ ਅਧਿਆਪਕ ਉਸ ਨੂੰ ਬੱਸ ਸਟੈਂਡ ਤੋਂ ਨਾਲ ਲੈ ਗਿਆ, ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੀੜਤ ਲੜਕੀ ਦੇ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ 3 ਨਵੰਬਰ ਨੂੰ ਥਾਣਾ ਸਿਟੀ ਸੰਗਰੂਰ ਵਿਖੇ ਦਿੱਤੀ, ਅਤੇ ਪੁਲਿਸ ਨੇ ਉਕਤ ਅਧਿਆਪਕ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਸੀ, ਪਰ ਹੁਣ ਤੱਕ ਵੀ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਪੀੜਤ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲੜਕੀ ਦੇ ਮਾਪਿਆਂ ਦੀ ਹਾਜ਼ਰੀ ’ਚ ਥਾਣਾ ਸਿਟੀ ਸੰਗਰੂਰ ਅੱਗੇ ਪੱਕਾ ਮੋਰਚਾ ਲਾਉਂਦੇ ਹੋਏ ਸੰਘਰਸ਼ ਦਾ ਐਲਾਨ ਕੀਤਾ।

ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ 11ਵੀਂ ਜਮਾਤ 'ਚ ਪੜ੍ਹਦੀ ਬੱਚੀ ਨਾਲ ਅਧਿਆਪਕ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ ਹੈ, ਅਤੇ ਇਸ ਮਾਮਲੇ 'ਚ ਇਨਸਾਫ਼ ਲਈ ਅਸੀਂ ਥਾਣੇ ਅੱਗੇ ਰੋਸ ਧਰਨਾ ਲਾਇਆ ਹੈ। 

ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੇ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਉੱਧਰ ਥਾਣਾ ਸਿਟੀ ਸੰਗਰੂਰ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਅਧਿਆਪਕ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement