ਪਿਤਾ ਦੀ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਆਇਆ ਵਿਚਾਰਅਧੀਨ ਕੈਦੀ ਪੁਲਿਸ ਹਿਰਾਸਤ ’ਚੋਂ ਫਰਾਰ
Published : Dec 9, 2023, 8:52 pm IST
Updated : Dec 9, 2023, 9:31 pm IST
SHARE ARTICLE
representative image.
representative image.

ਦੋ ਸਹਾਇਕ ਸਬ-ਇੰਸਪੈਕਟਰਾਂ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਮਾਮਲਾ ਦਰਜ

ਹੁਸ਼ਿਆਰਪੁਰ,: ਹੁਸ਼ਿਆਰਪੁਰ ’ਚ ਅਪਣੇ ਪਿਤਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਅਪਣੇ ਜੱਦੀ ਪਿੰਡ ਲਿਆਂਦਾ ਗਿਆ ਇਕ ਵਿਚਾਰਅਧੀਨ ਕੈਦੀ ਪੁਲਿਸ ਹਿਰਾਸਤ ’ਚੋਂ ਫਰਾਰ ਹੋ ਗਿਆ। ਇਕ ਪੁਲਿਸ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। 

ਉਨ੍ਹਾਂ ਦਸਿਆ ਕਿ ਇਸ ਘਟਨਾ ਦੇ ਸਬੰਧ ’ਚ ਦੋ ਸਹਾਇਕ ਸਬ-ਇੰਸਪੈਕਟਰਾਂ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ’ਤੇ ਕਥਿਤ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦਸਿਆ ਕਿ ਮਨੀਸ਼ ਕੁਮਾਰ ਨੂੰ ਅਦਾਲਤ ਦੇ ਹੁਕਮਾਂ ’ਤੇ ਅਪਣੇ ਮਰਹੂਮ ਪਿਤਾ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਸ਼ੁਕਰਵਾਰ ਨੂੰ ਰੁਕਮਨ ਪਿੰਡ ਲਿਆਂਦਾ ਗਿਆ ਸੀ। 

ਉਨ੍ਹਾਂ ਦਸਿਆ ਕਿ ਮਨੀਸ਼ ਕੁਮਾਰ ਦੇ ਨਾਲ ਆਈ ਪੁਲਿਸ ਟੀਮ ਨੇ ਉਸ ਦੇ ਇਕ ਰਿਸ਼ਤੇਦਾਰ ਅਤੇ ਸਹਾਇਕ ਸਬ-ਇੰਸਪੈਕਟਰ ਪਰਮਜੀਤ ਸਿੰਘ ਦੇ ਭਰੋਸੇ ’ਤੇ ਹੱਥਕੜੀਆਂ ਹਟਾ ਦਿਤੀਆਂ ਸਨ ਕਿ ਮਨੀਸ਼ ਕੁਮਾਰ ਭੱਜਣ ਦੀ ਕੋਸ਼ਿਸ਼ ਨਹੀਂ ਕਰੇਗਾ।  ਅਧਿਕਾਰੀਆਂ ਨੇ ਦਸਿਆ ਕਿ ਪਰ ਕੁਝ ਸਮੇਂ ਬਾਅਦ ਰਿਸ਼ਤੇਦਾਰਾਂ ਕੋਲ ਬੈਠਣ ਮਗਰੋਂ ਦੋਸ਼ੀ ਮੁਲਜ਼ਮ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ। ਪਰਮਜੀਤ ਸਿੰਘ ਜਹਾਨ ਖੇਲਾਨ ’ਚ ਪੁਲਿਸ ਭਰਤੀ ਸਿਖਲਾਈ ਕੇਂਦਰ ’ਚ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ। 

ਪੁਲਿਸ ਮੁਤਾਬਕ ਅਕਤੂਬਰ ’ਚ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਮਨੀਸ਼ ਕੁਮਾਰ ’ਤੇ ਮੁਕੱਦਮਾ ਚੱਲ ਰਿਹਾ ਹੈ। ਬਾਅਦ ਵਿਚ ਪੁਲਿਸ ਨੇ ਮਨੀਸ਼ ਕੁਮਾਰ ਦੇ ਭੱਜਣ ਲਈ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਵਰਿੰਦਰ ਅਤੇ ਪਰਮਜੀਤ ਸਿੰਘ ਵਿਰੁਧ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ। ਜਸਵਿੰਦਰ ਸਿੰਘ ਅਤੇ ਵਰਿੰਦਰ ਮਨੀਸ਼ ਕੁਮਾਰ ਦੇ ਨਾਲ ‘ਅੰਤਿਮ ਅਰਦਾਸ’ ’ਚ ਗਏ। ਪੁਲਿਸ ਨੇ ਕਿਹਾ ਕਿ ਉਹ ਕੁਮਾਰ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ। 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement